- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਹੀਦ ਅਫਸਰਾਂ ਅਤੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨਜ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਸ਼ਹੀਦ ਹੋਣ ਵਾਲੇ ਫੋਰਸਾਂ ਅਤੇ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਐਸ ਐਸ ਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਸ਼ਹੀਦ ਅਧਿਕਾਰੀਆਂ ਤੇ ਜਵਾਨਾਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਨੂੰ ਕਦੇ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਦੇਸ਼ ਅੰਦਰ 21 ਅਕਤੂਬਰ ਨੂੰ ਵੱਖ-ਵੱਖ ਸੂਬਿਆਂ ਵਿੱਚ ਪੁਲਿਸ ਅਤੇ ਕੇਂਦਰੀ ਫੋਰਸਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਿਜ਼ਦਾ ਕੀਤਾ ਜਾਂਦਾ ਹੈ।