ਭਲਕੇ ਮੁਕੇਰੀਆਂ ’ਚ ਹੋਵੇਗੀ ਵਿਸ਼ਾਲ ਤਿਰੰਗਾ ਯਾਤਰਾ ਭਲਕੇ ਮੁਕੇਰੀਆਂ ’ਚ ਹੋਵੇਗੀ ਵਿਸ਼ਾਲ ਤਿਰੰਗਾ ਯਾਤਰਾ
Publish Date: Wed, 12 Aug 2026 05:04 PM (IST)
Updated Date: Wed, 12 Aug 2026 05:05 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਭਾਰਤੀ ਜਨਤਾ ਪਾਰਟੀ ਵੱਲੋਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਵਿਸ਼ੇਸ਼ ਬੈਠਕ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਅਤੇ ਸਾਬਕਾ ਚੇਅਰਮੈਨ ਅਨਿਲ ਵਸ਼ਿਸ਼ਟ ਦੀ ਅਗਵਾਈ ਹੇਠ ਕਰਵਾਈ ਗਈ। ਬੈਠਕ ਵਿੱਚ ਹਲਕਾ ਵਿਧਾਇਕ ਜੰਗੀ ਲਾਲ ਮਹਾਜਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ 14 ਅਗਸਤ ਨੂੰ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਵਿਸ਼ਾਲ ਤਿਰੰਗਾ ਯਾਤਰਾ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ, ਵਿਧਾਇਕ ਜੰਗੀ ਲਾਲ ਮਹਾਜਨ ਅਤੇ ਸਾਬਕਾ ਚੇਅਰਮੈਨ ਅਨਿਲ ਵਸ਼ਿਸ਼ਟ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਨਮਨ ਕਰਨ ਲਈ 14 ਅਗਸਤ ਨੂੰ ਬਾਅਦ ਦੁਪਹਿਰ 4 ਵਜੇ ਸ਼ਹਿਰ ਵਿੱਚ ਸਮਾਜਿਕ, ਧਾਰਮਿਕ ਅਤੇ ਸਿਆਸੀ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਰਾਹੀਂ ‘ਰਾਸ਼ਟਰ ਪਹਿਲਾਂ’ ਦੀ ਭਾਵਨਾ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ ਜਾਵੇਗਾ। ਬੈਠਕ ਦੌਰਾਨ ਤਿਰੰਗਾ ਯਾਤਰਾ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਪੱਖਾਂ ’ਤੇ ਵਿਚਾਰ ਕੀਤਾ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਨਗਰ ਕੌਂਸਲ ਦਵਿੰਦਰ ਮਹਾਜਨ, ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਮਨਕੋਟੀਆ, ਸੁਧੀਰ ਮਹਾਜਨ, ਐੱਮਸੀ ਨੀਰਜ ਬੰਟੀ ਸਾਹਨੀ, ਮੰਡਲ ਪ੍ਰਧਾਨ ਸ਼ੰਮੀ ਵਸ਼ਿਸ਼ਟ, ਰਾਜੇਸ਼ ਵਰਮਾ, ਮਨੋਜ ਕੁਮਾਰ, ਅੰਮ੍ਰਿਤ ਧਨੋਆ, ਹੇਮੰਤ ਕਤਨਾ, ਸੂਰਤੀ ਲਾਲ, ਹਰੀਸ਼ ਮਹਾਜਨ ਕਾਲਾ ਆਦਿ ਹਾਜ਼ਰ ਸਨ।