ਮੁਕੇਰੀਆਂ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਸੰਪੰਨ
ਮੁਕੇਰੀਆਂ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ
Publish Date: Fri, 27 Nov 2026 03:20 PM (IST)
Updated Date: Fri, 27 Nov 2026 03:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ : ਯੁਵਾ ਪਲੇਫਿਟ ਸਪੋਰਟਸ ਅਕੈਡਮੀ ਅਤੇ ਸਮਿਆਲ ਐਜੂਕੇਸ਼ਨ ਸੁਸਾਇਟੀ ਵੱਲੋਂ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਪਦਮ ਨਾਭ ਸਿੰਘ ਦੀ ਯਾਦ ਵਿੱਚ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਸਫ਼ਲਤਾਪੂਰਵਕ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦੀ ਅਗਵਾਈ ਸਕੂਲ ਦੀ ਚੇਅਰਪਰਸਨ ਸ਼ਿਖਾ ਸਮਿਆਲ ਅਤੇ ਐਮਡੀ ਸਚਿਨ ਸਮਿਆਲ ਨੇ ਕੀਤੀ, ਜਿਨ੍ਹਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਦਾ ਸੁਚੱਜਾ ਪ੍ਰਬੰਧ ਹੈੱਡ ਕੋਚ ਅਰਚਿਤ ਗੌਤਮ ਅਤੇ ਕੋਚ ਮੁਕੇਸ਼ ਕਰੀਰ ਵੱਲੋਂ ਕੀਤਾ ਗਿਆ। ਖਿਡਾਰੀਆਂ ਲਈ ਰਿਫਰੈਸ਼ਮੈਂਟ ਤੋਂ ਇਲਾਵਾ ਦੁਪਹਿਰ ਅਤੇ ਰਾਤ ਦੇ ਖਾਣੇ ਦਾ ਵੀ ਯੋਗ ਪ੍ਰਬੰਧ ਕੀਤਾ ਗਿਆ। ਮੁਕਾਬਲਿਆਂ ਉਪਰੰਤ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਸੰਗਰਾਮ ਸਿੰਘ, ਲੱਕੀ, ਹਨੀ, ਚੈਰੀ ਗੁਪਤਾ ਐੱਮਸੀ ਮੁਕੇਰੀਆਂ ਅਤੇ ਵਿੱਕੀ ਅਰੋੜਾ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਸਕੂਲ ਦੀ ਪ੍ਰਿੰਸੀਪਲ ਨੀਤੂ ਜੌਹਰੀ ਅਤੇ ਸਮੂਹ ਅਧਿਆਪਕਾਂ ਨੇ ਵੀ ਅਹਿਮ ਭੂਮਿਕਾ ਨਿਭਾਈ।