- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਬੀਰਮਪੁਰ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਮੇਲੇ ਦਾ ਆਯੋਜਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜਸ਼ੰਕਰ: ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਬੀਰਮਪੁਰ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਮੇਲੇ ਦਾ ਆਯੋਜਨ ਕੀਤਾ ਗਿਆ। ਇਹ ਮੇਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਅਤੇ ਬਲਾਕ ਨੋਡਲ ਅਫ਼ਸਰ ਸ਼੍ਰੀਮਤੀ ਇੰਦਰਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਮੇਲੇ ਵਿੱਚ ਬਲਾਕ ਗੜ੍ਹਸ਼ੰਕਰ-1 ਅਤੇ ਗੜ੍ਹਸ਼ੰਕਰ-2 ਦੇ ਵੱਖ-ਵੱਖ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਤਿੰਨ ਮੁੱਖ ਵਿਸ਼ਿਆਂ ਅਧੀਨ ਕੁੱਲ 31 ਟੀਮਾਂ ਨੇ ਮਾਡਲ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮਾਡਲਾਂ ਦਾ ਮੁਲਾਂਕਣ ਛੇ ਜੱਜ ਅਧਿਆਪਕਾਂ ਵੱਲੋਂ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਸ਼ਿਆਂ ਦੇ ਬੀਆਰਸੀ ਸਾਹਿਬਾਨ ਵੀ ਮੌਜੂਦ ਰਹੇ।