ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਵੱਲੋਂ ਅਧਿਆਪਕ ਸਨਮਾਨ ਸਮਾਰੋਹ ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਵੱਲੋਂ ਅਧਿਆਪਕ ਸਨਮਾਨ ਸਮਾਰੋਹ
Publish Date: Sun, 29 Nov 2026 05:06 PM (IST)
Updated Date: Mon, 30 Nov 2026 04:05 AM (IST)
ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਵੱਲੋਂ ਅਧਿਆਪਕ ਸਨਮਾਨ ਸਮਾਰੋਹ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ, ਵੱਲੋਂ ਹੁਸ਼ਿਆਰਪੁਰ ਵਿਖੇ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਅਮਿਤ ਸਚਦੇਵਾ ਵੱਲੋਂ ਸਵਾਗਤੀ ਭਾਸ਼ਣ ਨਾਲ ਹੋਈ। ਇਸ ਤੋਂ ਬਾਅਦ ਡਾ. ਆਸ਼ੂਤੋਸ਼ ਸ਼ਰਮਾ ਨੇ ਯੂਨੀਵਰਸਿਟੀ ਦੀ ਪੇਸ਼ਕਾਰੀ ਦਿੰਦਿਆਂ ਅਕਾਦਮਿਕ ਗਤੀਵਿਧੀਆਂ, ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਯੂਨੀਵਰਸਿਟੀ ਦੇ ਪ੍ਰੋ ਵਾਈਸ ਚਾਂਸਲਰ ਡਾ. ਬੀ.ਐੱਸ. ਸਤਿਆਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਧਿਆਪਕ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਦੀ ਮਜ਼ਬੂਤ ਨੀਂਹ ਹਨ। ਅਧਿਆਪਕਾਂ ਦਾ ਯੋਗਦਾਨ ਸਿਰਫ਼ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਤੱਕ ਸੀਮਿਤ ਨਹੀਂ ਹੈ, ਸਗੋਂ ਉਹ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਜੀਵਨ ਵਿੱਚ ਅੱਗੇ ਵਧਣ ਦੀ ਪ੍ਰੇਰਣਾ ਵੀ ਦਿੰਦੇ ਹਨ। ਸੀਈਓ ਵਿਮਲ ਮਨੋਤਰਾ ਨੇ ਕਿਹਾ ਕਿ ਅਧਿਆਪਕਾਂ ਦਾ ਸਨਮਾਨ ਕਰਨਾ ਸਮਾਜ ਪ੍ਰਤੀ ਉਨ੍ਹਾਂ ਦੇ ਅਨਮੋਲ ਯੋਗਦਾਨ ਦਾ ਸਨਮਾਨ ਕਰਨਾ ਹੈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਨਿਰਮਲ ਸਿੰਘ ਰਿਆਤ ਨੇ ਆਪਣੇ ਸੰਦੇਸ਼ ਵਿੱਚ ਇਸ ਸਫਲ ਸਮਾਗਮ ਲਈ ਮਾਰਕੀਟਿੰਗ ਅਤੇ ਪਬਲਿਕ ਰਿਲੇਸ਼ਨਜ਼ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਸਮਾਰੋਹ ਵਿੱਚ ਸੀਈਓ ਵਿਮਲ ਮਨੋਤਰਾ, ਪ੍ਰੋ ਵਾਈਸ ਚਾਂਸਲਰ ਡਾ. ਬੀ.ਐੱਸ. ਸਤਿਆਲ, ਡਾ. ਐਚ.ਪੀ.ਐੱਸ. ਧਾਮੀ ਅਤੇ ਡਾ. ਆਸ਼ੂਤੋਸ਼ ਸ਼ਰਮਾ ਮੌਜੂਦ ਰਹੇ। ਇਸ ਦੌਰਾਨ ਜ਼ਿਲ੍ਹਾ ਡਿਪਟੀ ਐਜੂਕੇਸ਼ਨ ਅਫ਼ਸਰ ਅਮਨਦੀਪ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਡਾ. ਐਚ.ਪੀ.ਐੱਸ. ਧਾਮੀ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਮਨਪ੍ਰੀਤ ਭਾਟੀਆ, ਮਨਪ੍ਰੀਤ ਕੌਰ, ਆਨੰਦ ਸਿੰਘ, ਪਰਮਜੀਤ ਅਤੇ ਓਂਕਾਰ ਸਿੰਘ ਵੀ ਮੌਜੂਦ ਰਹੇ।