- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਬੰਦ ਦੇ ਸੱਦੇ ਦੌਰਾਨ ਸ਼ਹਿਰ ਦੇ ਮਿੰਨੀ ਸਕੱਤਰੇਤ ਦੇ ਖੁੱਲ੍ਹੇ ਹੋਣ ਕਾਰਨ ਮਾਹੌਲ ਕਾਫ਼ੀ ਗਰਮਾ ਗਿਆ। ਮਿੰਨੀ ਸਕੱਤਰੇਤ ਵਿੱਚ ਕੰਮਕਾਜ ਚੱਲਦਾ ਦੇਖ ਕੇ ਗੁੱਸੇ ਵਿੱਚ ਆਈਆਂ ਜਥੇਬੰਦੀਆਂ ਨੇ ਤੁਰੰਤ ਮੁੱਖ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਜਾਮ ਲਗਾ ਦਿੱਤਾ।

ਦੀਪਕ ਅਗਨੀਹੋਤਰੀ, ਹੁਸ਼ਿਆਰਪੁਰ: ਅੱਜ ਹੁਸ਼ਿਆਰਪੁਰ ਵਿੱਚ ਬੰਦ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ 'ਹੁਸ਼ਿਆਰਪੁਰ ਬੰਦ' ਦਾ ਸੱਦਾ ਦਿੱਤਾ ਗਿਆ ਸੀ। ਇਸ ਬੰਦ ਦੇ ਸੱਦੇ ਦੌਰਾਨ ਸ਼ਹਿਰ ਦੇ ਮਿੰਨੀ ਸਕੱਤਰੇਤ ਦੇ ਖੁੱਲ੍ਹੇ ਹੋਣ ਕਾਰਨ ਮਾਹੌਲ ਕਾਫ਼ੀ ਗਰਮਾ ਗਿਆ। ਮਿੰਨੀ ਸਕੱਤਰੇਤ ਵਿੱਚ ਕੰਮਕਾਜ ਚੱਲਦਾ ਦੇਖ ਕੇ ਗੁੱਸੇ ਵਿੱਚ ਆਈਆਂ ਜਥੇਬੰਦੀਆਂ ਨੇ ਤੁਰੰਤ ਮੁੱਖ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਜਾਮ ਲਗਾ ਦਿੱਤਾ।
ਪ੍ਰਦਰਸ਼ਨਕਾਰੀ ਜਥੇਬੰਦੀਆਂ ਦੇ ਆਗੂਆਂ ਨੇ ਪ੍ਰਸ਼ਾਸਨ ਨੂੰ ਸਾਫ਼ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਜੇਕਰ ਅੱਧੇ ਘੰਟੇ ਦੇ ਅੰਦਰ-ਅੰਦਰ ਮਿੰਨੀ ਸਕੱਤਰੇਤ ਨੂੰ ਪੂਰੀ ਤਰ੍ਹਾਂ ਖਾਲੀ ਨਾ ਕਰਵਾਇਆ ਗਿਆ, ਤਾਂ ਉਹ ਪ੍ਰਸ਼ਾਸਨ ਦਾ ਪੁਤਲਾ ਫੂਕ ਕੇ ਵਿਰੋਧ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨਗੇ। ਹਰਕਤ ਵਿਚ ਆਈ ਪੁਲਿਸ ਨੇ ਤੁਰੰਤ ਸਾਰੇ ਸਕਤਰੇਤ ਨੂੰ ਖਾਲੀ ਕਰਵਾਇਆ।