- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀ ਏ ਵੀ ਬੀ ਐਡ ਕਾਲਜ ਵਿਖੇ ਪੁਰਾਣੇ ਵਿਦਿਆਰਥੀ ਅਤੇ ਪੰਜਾਬੀ ਲੇਖਕ ਵਰਿੰਦਰ ਨਿਮਾਣਾ ਦਾ ਸਨਮਾਨ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਡੀਏਵੀ ਕਾਲਜ ਆਫ ਐਜੂਕੇਸ਼ਨ ਹੁਸ਼ਿਆਰਪੁਰ ਵਿਖੇ ਪੰਜਾਬ ਯੂਨੀਵਰਸਿਟੀ ਖੇਤਰੀ ਯੁਵਕ ਅਤੇ ਵਿਰਾਸਤੀ ਮੇਲਾ-2026 ਦੌਰਾਨ ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਜ਼ਿਲ੍ਹੇ ਦੇ ਨਾਮਵਰ ਲੇਖਕ ਵਰਿੰਦਰ ਸਿੰਘ ਨਿਮਾਣਾ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਕਾਲਜ ਪ੍ਰਿੰਸੀਪਲ ਡਾ. ਵਿਧੀ ਭੱਲਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸੋਨਾਲੀਕਾ ਇੰਡਸਟਰੀ ਦੇ ਐਗਜ਼ੀਕਿਊਟਿਵ ਡਾਇਰੈਕਟਰ ਅਕਸ਼ੇ ਸਾਗਵਾਨ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜਿੰਦਰ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਡਾ. ਵਿਧੀ ਭੱਲਾ ਨੇ ਕਿਹਾ ਕਿ ਵਰਿੰਦਰ ਨਿਮਾਣਾ ਪਿਛਲੇ ਦੋ ਦਹਾਕਿਆਂ ਤੋਂ ਪੰਜਾਬੀ ਸਾਹਿਤ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਦੀਆਂ ਪੁਸਤਕਾਂ