ਹਰਮੋਹਿੰਦਰ ਸਿੰਘ, ਦਸੂਹਾ : ਵਿਜੀਲੈਂਸ ਟੀਮ ਹੁਸ਼ਿਆਰਪੁਰ ਦੇ ਡੀਐਸਪੀ ਮੁਨੀਸ਼ ਕੁਮਾਰ ਅਤੇ ਉਹਨਾਂ ਦੀ ਟੀਮ ਨੇ ਅੱਜ ਦਸੂਹਾ ਦੇ ਤਹਿਸੀਲ ਕੰਪਲੈਕਸ ਤੋਂ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ|

ਪ੍ਰਾਪਤ ਜਾਣਕਾਰੀ ਅਨੁਸਾਰ ਲਖਬੀਰ ਸਿੰਘ ਪਟਵਾਰੀ ਦਸੂਹਾ ਅਤੇ ਕੈਂਥਾਂ ਸਰਕਲ ਦਾ ਇੰਚਾਰਜ ਸੀ ਅਤੇ ਦਸੂਹਾ ਦੇ ਪਿੰਡ ਉਸਮਾਨ ਸ਼ਹੀਦ ਦੇ ਰਹਿਣ ਵਾਲੇ ਇਕ ਕਿਸਾਨ ਯੁਵਰਾਜ ਸਿੰਘ ਤੋਂ ਉਸ ਦੀ ਜ਼ਮੀਨ ਦੀ ਵੰਡ ਕਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਅੱਜ ਵਿਜੀਲੈਂਸ ਟੀਮ ਨੇ ਗਵਾਹਾਂ ਦੀ ਹਾਜ਼ਰੀ ਵਿੱਚ ਛਾਪਾ ਮਾਰਿਆ ਅਤੇ ਪਟਵਾਰੀ ਲਖਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Posted By: Jagjit Singh