- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੌਰਾਨ 220 ਵਿਦਿਆਰਥੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਸਹੁੰ ਚੁਕਾਈ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਲੋਕਾਂ ਵਿੱਚ ਇਮਾਨਦਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ 26 ਅਕਤੂਬਰ ਤੋਂ 1 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਮਾਨਦਾਰੀ ਨਾਲ ਖੁਸ਼ਹਾਲੀ” ਲੜੀ ਤਹਿਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾ ਘਰ, ਹੁਸ਼ਿਆਰਪੁਰ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਲਗਭਗ 220 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਪ ਕਪਤਾਨ ਪੁਲਿਸ ਮਨਦੀਪ ਸਿੰਘ ਸੋਢੀ ਨੇ ਹਾਜ਼ਰੀਨ ਨੂੰ ਇਮਾਨਦਾਰੀ ਨਾਲ ਜੀਵਨ ਬਤੀਤ ਕਰਨ ਅਤੇ ਭ੍ਰਿਸ਼ਟਾਚਾਰ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ।