
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੰਮਨ ’ਚ 27 ਅਗਸਤ ਨੂੰ ਚੰਡੀਗੜ੍ਹ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ’ਤੇ ਵਿਜੈ ਸਾਂਪਲਾ ਨੇ ਕਿਹਾ ਕਿ 27 ਅਗਸਤ ਨੂੰ ਉਨ੍ਹਾਂ ਦੀ ਪਾਰਟੀ ਦੀਆਂ ਪਹਿਲਾਂ ਤੋਂ ਤੈਅ ਮੀਟਿੰਗਾਂ ਤੇ ਪ੍ਰੋਗਰਾਮ ਹਨ, ਜਿਸ ਕਾਰਨ ਉਹ ਉਸ ਦਿਨ ਐੱਸਆਈਟੀ ਦੇ ਸਾਹਮਣੇ ਪੇਸ਼ ਨਹੀਂ ਹੋ ਸਕਣਗੇ।

ਜਾਸ, ਹੁਸ਼ਿਆਰਪੁਰ: ਬਹਿਬਲ ਕਲਾਂ ਗੋਲੀਕਾਂਡ ’ਚ ਪੰਜਾਬ ਪੁਲਿਸ ਦੀ ਐੱਸਆਈਟੀ ਨੇ ਮੁੜ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੂੰ ਸੰਮਨ ਭੇਜ ਕੇ 27 ਅਗਸਤ ਨੂੰ ਚੰਡੀਗੜ੍ਹ ਤਲਬ ਕੀਤਾ ਹੈ। ਮੰਗਲਵਾਰ ਦੁਪਹਿਰ ਨੂੰ ਥਾਣਾ ਮਾਡਲ ਟਾਊਨ ਦੇ ਐੱਸਐੱਚਓ ਬਲਜਿੰਦਰ ਸਿੰਘ ਮੱਲ੍ਹੀ ਨਲੋਈਆਂ ਚੌਕ ਸਥਿਤ ਸਾਂਪਲਾ ਦੀ ਰਿਹਾਇਸ਼ ’ਤੇ ਪਹੁੰਚੇ। ਉਨ੍ਹਾਂ ਨੇ ਐੱਸਆਈਟੀ ਵੱਲੋਂ ਭੇਜੇ ਗਏ ਸੰਮਨ ਸਾਂਪਲਾ ਨੂੰ ਰਿਸੀਵ ਕਰਵਾਏ। ਸੰਮਨ ’ਚ 27 ਅਗਸਤ ਨੂੰ ਚੰਡੀਗੜ੍ਹ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ’ਤੇ ਵਿਜੈ ਸਾਂਪਲਾ ਨੇ ਕਿਹਾ ਕਿ 27 ਅਗਸਤ ਨੂੰ ਉਨ੍ਹਾਂ ਦੀ ਪਾਰਟੀ ਦੀਆਂ ਪਹਿਲਾਂ ਤੋਂ ਤੈਅ ਮੀਟਿੰਗਾਂ ਤੇ ਪ੍ਰੋਗਰਾਮ ਹਨ, ਜਿਸ ਕਾਰਨ ਉਹ ਉਸ ਦਿਨ ਐੱਸਆਈਟੀ ਦੇ ਸਾਹਮਣੇ ਪੇਸ਼ ਨਹੀਂ ਹੋ ਸਕਣਗੇ। ਉਨ੍ਹਾਂ ਨੇ ਸਤੰਬਰ ਮਹੀਨੇ ’ਚ ਕੋਈ ਹੋਰ ਤਰੀਕ ਦੇਣ ਦੀ ਅਪੀਲ ਕੀਤੀ ਹੈ। ਸਾਂਪਲਾ ਨੇ ਦੋਸ਼ ਵੀ ਲਾਇਆ ਕਿ ਪੰਜਾਬ ’ਚ ਲਗਾਤਾਰ ਭਾਜਪਾ ਆਗੂਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਬਹਿਬਲ ਕਲਾਂ ਗੋਲੀਕਾਂਡ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ ਤੇ ਉਨ੍ਹਾਂ ਨੂੰ ਬੇਵਜ੍ਹਾ ਇਸ ’ਚ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਜਦੋਂ ਉਨ੍ਹਾਂ ਨੂੰ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਬੁਲਾਇਆ ਗਿਆ ਸੀ, ਉਦੋਂ ਸਬੰਧਤ ਦਸਤਾਵੇਜ਼ਾਂ ਦੀਆਂ ਕਾਪੀਆਂ ਉਨ੍ਹਾਂ ਨੂੰ ਉਪਲਬਧ ਨਹੀਂ ਕਰਵਾਈਆਂ ਗਈਆਂ ਸਨ। ਉਨ੍ਹਾਂ ਨੇ ਇਸ ਵਾਰ ਵੀ ਐੱਸਆਈਟੀ ਤੋਂ ਸਬੰਧਤ ਦਸਤਾਵੇਜ਼ ਉਪਲਬਧ ਕਰਵਾਉਣ ਦੀ ਮੰਗ ਕੀਤੀ ਹੈ, ਤਾਂ ਜੋ ਉਹ ਮਾਮਲੇ ਦੀ ਪੂਰੀ ਜਾਣਕਾਰੀ ਨਾਲ ਜਾਂਚ ’ਚ ਸਹਿਯੋਗ ਕਰ ਸਕਣ। ਦੱਸ ਦੇਈਏ ਕਿ ਐਸਆਈਟੀ ਨੇ ਪੰਜਵੀਂ ਵਾਰ ਵਿਜੈ ਸਾਂਪਲਾ ਨੂੰ ਸੰਮਨ ਭੇਜਿਆ ਹੈ।