
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਇੱਕ ਹੋਰ ਅਹਿਮ ਸਵਾਲ ਉਠਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਸਿੱਟ ਵੱਲੋਂ ਅਜੇ ਤੱਕ ਉਨ੍ਹਾਂ ਨੂੰ ਕੋਈ ਵੀ ਸਬੰਧਤ ਦਸਤਾਵੇਜ਼ ਉਪਲਬਧ ਨਹੀਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਹੀ ਨਹੀਂ ਪਤਾ ਕਿ ਸਿੱਟ ਕਿਸ ਆਧਾਰ ’ਤੇ ਬੁਲਾ ਰਹੀ ਹੈ, ਤਾਂ ਉਹ ਟਿੱਪਣੀ ਜਾਂ ਬਿਆਨ ਕਿਵੇਂ ਦਰਜ ਕਰਵਾਉਣ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਐੱਸਆਈਟੀ (ਸਿੱਟ) ਵੱਲੋਂ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਸਾਬਕਾ ਚੇਅਰਮੈਨ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਿਜੈ ਸਾਂਪਲਾ ਨੂੰ ਮੁੜ 2 ਸਤੰਬਰ ਨੂੰ ਚੰਡੀਗੜ੍ਹ ਵਿਖੇ ਪੇਸ਼ ਹੋਣ ਲਈ ਸੂਚਿਤ ਕੀਤਾ ਗਿਆ ਹੈ। ਇਸ ਸਬੰਧੀ ਸਾਂਪਲਾ ਨੇ ਸਿੱਟ ਨੂੰ ਪੱਤਰ ਲਿਖ ਕੇ 3 ਸਤੰਬਰ ਨੂੰ ਪੇਸ਼ ਹੋਣ ਲਈ ਸਮਾਂ ਦੇਣ ਦੀ ਬੇਨਤੀ ਕੀਤੀ ਹੈ। ਸਾਂਪਲਾ ਨੇ ਕਿਹਾ ਕਿ 2 ਸਤੰਬਰ ਨੂੰ ਉਨ੍ਹਾਂ ਦੇ ਪਹਿਲਾਂ ਤੋਂ ਨਿਰਧਾਰਤ ਮਹੱਤਵਪੂਰਨ ਪ੍ਰੋਗਰਾਮ ਅਤੇ ਮੀਟਿੰਗਾਂ ਹਨ, ਜਿਸ ਕਾਰਨ ਉਹ ਉਸ ਦਿਨ ਹਾਜ਼ਰ ਹੋਣ ਵਿੱਚ ਅਸਮਰੱਥ ਹਨ। ਉਨ੍ਹਾਂ ਸਿੱਟ ਨੂੰ ਭਰੋਸਾ ਦਿਵਾਇਆ ਕਿ ਉਹ 3 ਸਤੰਬਰ ਨੂੰ ਪੇਸ਼ ਹੋ ਕੇ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ।
ਉਨ੍ਹਾਂ ਇੱਕ ਹੋਰ ਅਹਿਮ ਸਵਾਲ ਉਠਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਸਿੱਟ ਵੱਲੋਂ ਅਜੇ ਤੱਕ ਉਨ੍ਹਾਂ ਨੂੰ ਕੋਈ ਵੀ ਸਬੰਧਤ ਦਸਤਾਵੇਜ਼ ਉਪਲਬਧ ਨਹੀਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਹੀ ਨਹੀਂ ਪਤਾ ਕਿ ਸਿੱਟ ਕਿਸ ਆਧਾਰ ’ਤੇ ਬੁਲਾ ਰਹੀ ਹੈ, ਤਾਂ ਉਹ ਟਿੱਪਣੀ ਜਾਂ ਬਿਆਨ ਕਿਵੇਂ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਉਹ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ, ਪਰ ਜਾਂਚ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ ਸਿੱਟ ਵੱਲੋਂ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲਣਾ ਜ਼ਰੂਰੀ ਹੈ। ਸਾਂਪਲਾ ਨੇ ਮੰਗ ਕੀਤੀ ਕਿ ਜਿਨ੍ਹਾਂ ਦਸਤਾਵੇਜ਼ਾਂ ਜਾਂ ਰਿਕਾਰਡ ਦੇ ਆਧਾਰ ’ਤੇ ਉਨ੍ਹਾਂ ਨੂੰ ਪੁੱਛਗਿੱਛ ਜਾਂ ਬਿਆਨ ਲਈ ਬੁਲਾਇਆ ਜਾ ਰਿਹਾ ਹੈ, ਉਹ ਸਾਰੇ ਸਬੰਧਤ ਦਸਤਾਵੇਜ਼ ਉਨ੍ਹਾਂ ਨੂੰ ਪਹਿਲਾਂ ਉਪਲਬਧ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਜਾਂਚ ਤੋਂ ਬਚਣਾ ਨਹੀਂ, ਬਲਕਿ ਜਾਂਚ ਨੂੰ ਸਹੀ ਦਿਸ਼ਾ ਵਿੱਚ ਲਿਜਾਣਾ ਹੈ।