ਹਿਮ ਮਿੱਤਰ ਮੰਡਲ ਵੱਲੋਂ ਵਿਕਾਸ ਮਨਕੋਟੀਆ ਦਾ ਸਨਮਾਨ ਹਿਮ ਮਿੱਤਰ ਮੰਡਲ ਵੱਲੋਂ ਵਿਕਾਸ ਮਨਕੋਟੀਆ ਦਾ ਸਨਮਾਨ
Publish Date: Wed, 11 Nov 2026 03:14 PM (IST)
Updated Date: Wed, 11 Nov 2026 03:15 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਮਨਕੋਟੀਆ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਹਿਮ ਮਿੱਤਰ ਮੰਡਲ ਅਤੇ ਡੋਗਰਾ ਵੈੱਲਫੇਅਰ ਸੁਸਾਇਟੀ ਮੁਕੇਰੀਆਂ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਪ੍ਰਧਾਨ ਕੰਵਰ ਰਾਕੇਸ਼ ਸਿੰਘ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਸੁਸਾਇਟੀ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਵਿਕਾਸ ਮਨਕੋਟੀਆ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਪ੍ਰਧਾਨ ਕੰਵਰ ਰਾਕੇਸ਼ ਸਿੰਘ ਨੇ ਕਿਹਾ ਕਿ ਵਿਕਾਸ ਮਨਕੋਟੀਆ ਦਾ ਹਿਮਾਚਲੀ ਪਰਿਵਾਰ ਨਾਲ ਸਬੰਧਤ ਹੋਣਾ ਅਤੇ ਭਾਜਪਾ ਵੱਲੋਂ ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ’ਤੇ ਅਹਿਮ ਜ਼ਿੰਮੇਵਾਰੀ ਸੌਂਪਣਾ ਸਮੁੱਚੇ ਹਿਮਾਚਲੀ ਸਮਾਜ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਣਗੇ। ਇਸ ਦੌਰਾਨ ਵਿਕਾਸ ਮਨਕੋਟੀਆ ਨੇ ਸੁਸਾਇਟੀ ਦੇ ਸਮੂਹ ਅਹੁੱਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਮਾਣ-ਸਨਮਾਨ ਅਤੇ ਪਿਆਰ ਉਨ੍ਹਾਂ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਸੰਗਠਨ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੀ ਸਰਗਰਮ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਐਡਵੋਕੇਟ ਰਵਿੰਦਰ ਜਸਵਾਲ, ਕਨਵੀਨਰ ਠਾਕੁਰ ਵਿਕਰਮ ਸਿੰਘ, ਠਾਕੁਰ ਪ੍ਰਸ਼ੋਤਮ ਸਿੰਘ, ਖ਼ਜ਼ਾਨਚੀ ਹਰਭਜਨ ਸਿੰਘ, ਠਾਕੁਰ ਰਮੇਸ਼ ਚੰਦ, ਅਨਿਲ ਕਟੋਚ, ਠਾਕੁਰ ਵਿਜੇ ਰਾਣਾ, ਠਾਕੁਰ ਗੁਲਵੰਤ ਸਿੰਘ ਰਾਣਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।