- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀ.ਐਚ.ਸੀ. ਅਤੇ ਆਮ ਆਦਮੀ ਕਲੀਨਿਕ ਪੁਰਹੀਰਾ ਦਾ ਨਿਰੀਖਣ,

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ
ਹੁਸ਼ਿਆਰਪੁਰ : ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਅਤੇ ਸਹਾਇਕ ਸਿਵਲ ਸਰਜਨ ਡਾ. ਤੇਜਿੰਦਰਪਾਲ ਸਿੰਘ ਵੱਲੋਂ ਪੀਐੱਚਸੀ ਅਤੇ ਆਮ ਆਦਮੀ ਕਲੀਨਿਕ ਪੁਰਹੀਰਾ ਦਾ ਨਿਰੀਖਣ ਦਾ ਦੌਰਾ ਕਰ ਕੇ ਸਿਹਤ ਸੇਵਾਵਾਂ, ਮਾਤਾ-ਬੱਚਾ ਸਿਹਤ ਸੇਵਾਵਾਂ, ਐਮਰਜੈਂਸੀ ਪ੍ਰਬੰਧਾਂ ਅਤੇ ਡੇਂਗੂ ਵਿਰੋਧੀ ਸਰਗਰਮੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਡੇਂਗੂ ਦੇ ਲਾਰਵੇ ਦੀ ਪੈਦਾਇਸ਼ ਵਾਲੀਆਂ ਸੰਭਾਵਿਤ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ ਦੀ ਸਫ਼ਾਈ ਅਤੇ ਲਾਰਵਾ ਕੰਟਰੋਲ ਸਬੰਧੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਪਾਣੀ ਵਾਲੇ ਕੰਟੇਨਰਾਂ ਦੀ ਨਿਯਮਿਤ ਸਫ਼ਾਈ ਕੀਤੀ ਜਾਵੇ। ਇਸ ਉਪਰੰਤ ਆਮ ਆਦਮੀ ਕਲੀਨਿਕ ਪੁਰਹੀਰਾ ਵਿਚ ਸਿਹਤ ਸੇਵਾਵਾਂ, ਦਵਾਈਆਂ ਦੀ ਉਪਲਬਧਤਾ, ਸਫ਼ਾਈ ਪ੍ਰਬੰਧਾਂ ਅਤੇ ਸਿਹਤ ਸੰਸਥਾ ਦੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਵੱਲੋਂ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਲੋਕਾਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।