- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਫੂਕ ਨਿਕਲੀ, ਮਾਨਸਾ ਵਿੱਚ ਭੜਾਕਾ ਮਾਰ ਗਈ: ਪੰਮੀ ਸਰਪੰਚ ਪੰਡੋਰੀ

ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ: ਭਾਰਤੀ ਜਨਤਾ ਪਾਰਟੀ ਦੇ ਸੂਬਾ ਆਗੂ ਪੰਮੀ ਸਰਪੰਚ ਪੰਡੋਰੀ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਮੁਹਿੰਮ ਆਪਣੇ ਦਾਅਵਿਆਂ ਅਨੁਸਾਰ ਸਫ਼ਲ ਹੁੰਦੀ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਮਾਨਸਾ ਦੀ ਘਟਨਾ ਨੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਨੌਜਵਾਨਾਂ ਦੀ ਸੁਰੱਖਿਆ ਅਤੇ ਸਰਕਾਰ ਦੀ ਜਵਾਬਦੇਹੀ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪੰਮੀ ਪੰਡੋਰੀ ਨੇ ਪਰਮਿੰਦਰ ਸਿੰਘ ਝੋਟਾ ਨਾਲ ਜੁੜੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ ਅਤੇ ਸਰਕਾਰ ਨੂੰ ਨਸ਼ਾ ਤਸਕਰੀ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਅਸਤੀਫ਼ੇ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਪੁਲਿਸ ਪ੍ਰਸ਼ਾਸਨ ਦੀ ਕਥਿਤ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।