- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਕਾਲਜ ਟਾਂਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਅਤੇ ਜਾਗਰੂਕਤਾ ਰੈਲੀ ਕਰਵਾਈ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਸਰਕਾਰੀ ਕਾਲਜ ਟਾਂਡਾ ਵਿਖੇ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦੀ ਯੋਗ ਅਗਵਾਈ ਹੇਠ ਅਤੇ ਉੱਚ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਅਤੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਨੋਡਲ ਅਫ਼ਸਰ ਪ੍ਰੋ. ਪਰਵਿੰਦਰ ਕੌਰ ਵੱਲੋਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ।