ਮਹੇਸ਼ਵਰ ਕੁਮਾਰ ਛਾਬੜਾ, ਨਸਰਾਲਾ

ਕਸਬਾ ਸ਼ਾਮ ਚੁਰਾਸੀ ਵਿਖੇ ਨਗਰ ਕੌਂਸਲ ਕਮੇਟੀ ਦੇ ਪ੍ਰਧਾਨ ਨਿਰਮਲ ਕੁਮਾਰ ਦੀ ਦੇਖ ਰੇਖ ਹੇਠ ਬੂਟੇ ਲਗਾਏ ਗਏ। ਇਸ ਮੌਕੇ ਪ੍ਰਧਾਨ ਨੇ ਕਿਹਾ ਕਿ ਵਾਤਾਵਰਣ ਪ੍ਰਣਾਲੀ ਦੀ ਬਹਾਲੀ ਵਿੱਚ ਅਸੀਂ ਵੱਡਾ ਯੋਗਦਾਨ ਪਾ ਸਕਦੇ ਹਾਂ। ਉਨਾਂ੍ਹ ਕਿਹਾ ਸਾਡੇ ਆਲੇ ਦੁਆਲੇ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਚਾਹੀਦੇ ਹਨ। ਉਨਾਂ੍ਹ ਅੱਗੇ ਕਿਹਾ ਕਿ ਮਹਾਂਮਾਰੀ ਦੇ ਦੌਰ ਵਿੱਚ ਦੁਨੀਆਂ ਭਰ ਦੇ ਲੋਕਾਂ ਨੇ ਆਕਸੀਜਨ ਦੀ ਘਾਟ ਵੇਖੀ ਹੈ ਅਤੇ ਰੁੱਖ ਆਕਸੀਜਨ ਦਾ ਕੁਦਰਤੀ ਤੋਹਫਾ ਹਨ, ਜਿਸਨੂੰ ਕਿ ਅਸੀਂ ਭੁੱਲ ਜਾਂਦੇ ਹਾਂ। ਇਸ ਵਾਤਾਵਰਣ ਦਿਵਸ ਤੇ ਸਾਨੂੰ ਰਵਾਇਤੀ ਢੰਗ ਨਾਲ ਖਪਤ ਕਰਨ ਵਾਲੇ ਸਾਧਨਾਂ ਵੱਲ ਵਾਪਸ ਮੁੜਨ ਦੀ ਜ਼ਰੂਰਤ ਹੈ ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਸਰੋਤ ਛੱਡ ਸਕੀਏ। ਉਨਾਂ੍ਹ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਇਸ ਵਿੱਚ ਅੱਗੇ ਆਉਣ ਅਤੇ ਆਪਣੀ ਨੈਤਿਕ ਜਿੰਮੇਦਾਰੀ ਸਮਝਦੇ ਹੋਏ ਆਪਣੇ ਆਲੇ ਦੁਆਲੇ ਇੱਕ ਪੌਦਾ ਜਰੂਰੀ ਲਗਾਉਣ। ਇਸ ਮੌਕੇ ਵਾਈਸ ਪ੍ਰਧਾਨ ਕੁਲਜੀਤ ਸਿੰਘ ਹੁੰਦਲ ਤੇ ਕੌਂਸਲਰ ਹਰਭਜਨ ਕੌਰ, ਮਨਜੀਤ ਕੌਰ ਇੰਦਰਪਾਲ, ਵਰਿੰਦਰ ਬਿੱਲੂ, ਰਾਮੇਸ਼ ਕੁਮਾਰ, ਦਿਨੇਸ਼ ਕੁਮਾਰ ਸਨਮ ਤੇ ਹੋਰ ਹਾਜ਼ਰ ਸਨ।