ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਾਂਗੇ : ਮੋਮੀ, ਸੀਕਰੀ
ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਾਂਗੇ : ਸਰਬਜੀਤ ਸਿੰਘ ਮੋਮੀ, ਸੰਦੀਪ ਸਿੰਘ ਸੀਕਰੀ
Publish Date: Mon, 09 Nov 2026 04:29 PM (IST)
Updated Date: Tue, 10 Nov 2026 04:03 AM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਾਂਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਸੁਖਬੀਰ ਸਿੰਘ ਬਾਦਲ ਦੇ ਨਾਲ ਡਟ ਕੇ ਖੜ੍ਹੇ ਰਹਾਂਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਤੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਮੌਜੂਦਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਾਇਆ ਹੈ ਅਤੇ ਮੁਲਾਜ਼ਮਾਂ ਸਮੇਤ ਹਰ ਵਰਗ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਾਜ਼ਮ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕੀਤੇ ਪ੍ਰਚਾਰ ਦੇ ਬਾਵਜੂਦ ਪਾਰਟੀ ਵਰਕਰ ਚਟਾਨ ਵਾਂਗ ਉਨ੍ਹਾਂ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਪੰਜਾਬ ਵਿੱਚ ਸਰਕਾਰ ਬਣਾਏਗਾ।