ਸਰ ਮਾਰਸ਼ਲ ਸਕੂਲ ਵਿਖੇ 22 ਨੂੰ ਮਨਾਇਆ ਜਾਵੇਗਾ ਸਾਲਾਨਾ ਸਮਾਗਮ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ 22 ਨਵੰਬਰ ਨੂੰ ਮਨਾਇਆ ਜਾਵੇਗਾ ਸ਼ਾਨਦਾਰ ਸਲਾਨਾ ਸਮਾਗਮ
Publish Date: Wed, 18 Nov 2026 03:09 PM (IST)
Updated Date: Wed, 18 Nov 2026 03:12 PM (IST)
ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਟਾਂਡਾ ਉੜਮੁੜ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰ ਮਾਰਸ਼ਲ ਸਕੂਲ, ਬੈਂਸ ਅਵਾਨ ਵਿਖੇ 22 ਨਵੰਬਰ, ਦਿਨ ਐਤਵਾਰ ਨੂੰ ਸਲਾਨਾ ਇਨਾਮ ਵੰਡ ਸਮਾਗਮ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸੰਸਥਾ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ, ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ ਨੇ ਸਾਂਝੇ ਤੌਰ ਤੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ, ਜਿਸ ਵਿੱਚ ਦੇਸ਼ ਭਗਤੀ ਦੇ ਗੀਤ, ਕੋਰੀਓਗ੍ਰਾਫੀ, ਸਕਿੱਟਾਂ ਅਤੇ ਪੰਜਾਬੀ ਲੋਕ ਨਾਚ ਗਿੱਧਾ ਤੇ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਪ੍ਰਿੰਸੀਪਲ ਕੁਲਵੀਰ ਸਿੰਘ ਨੇ ਦੱਸਿਆ ਕਿ ਸਮਾਗਮ ਦਾ ਮੁੱਖ ਮੰਤਵ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਅੰਦਰ ਛੁਪੀ ਕਲਾ ਨੂੰ ਨਿਖਾਰਨਾ ਹੈ। ਇਸ ਮੌਕੇ ਵਿੱਦਿਅਕ, ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਸਕੂਲ ਪ੍ਰਬੰਧਕਾਂ ਨੇ ਸਮੂਹ ਮਾਪਿਆਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਸਮਾਗਮ ਵਿੱਚ ਸ਼ਿਰਕਤ ਕਰਕੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਈਓ ਕਮਲਪ੍ਰੀਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।