- ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ

ਕੈਪਸ਼ਨ 123 ਪੀ - ਸਿੱਖਿਆ ਮੰਤਰੀ ਨਾਲ ਕੀਤੀ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਦੇ ਸੂਬਾਈ ਆਗੂ।

-

ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਵੱਲੋਂ 22 ਦਸੰਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਦੇ ਿਘਰਾਓ ਸਬੰਧੀ ਸੰਘਰਸ਼ ਉਲੀਕਿਆ ਗਿਆ ਸੀ ਜਿਸ ਦੇ ਦਬਾਅ ਸਦਬਾ ਸਿੱਖਿਆ ਮੰਤਰੀ ਵੱਲੋਂ ਜਥੇਬੰਦੀ ਨੂੰ ਲਿਖਤੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ। ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ ਤੇ ਇਸ ਮੀਟਿੰਗ 'ਚ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵੀ ਸ਼ਾਮਿਲ ਹੋਏ। ਜੱਥੇਬੰਦੀ ਵਲੋਂ ਸੂਬਾ ਪ੍ਰਧਾਨ ਬਿਮਲਾ ਰਾਣੀ ਦੀ ਅਗਵਾਈ ਹੇਠ ਮਿਲੇ ਵਫ਼ਦ ਵੱਲੋਂ ਸਿੱਖਿਆ ਮੰਤਰੀ ਨਾਲ ਜਥੇਬੰਦੀ ਦੇ ਮੰਗ ਪੱਤਰ ਤੇ ਮੰਗਾਂ ਸਬੰਧੀ ਗੱਲਬਾਤ ਕੀਤੀ ਗਈ। ਮਿਡ ਡੇਅ ਮੀਲ ਵਰਕਰਾਂ ਦੇ ਮਾਣ ਭੱਤੇ 'ਚ ਵਾਧਾ ਕਰਨ ਦੀ ਮੰਗ ਸਬੰਧੀ ਸਿੱਖਿਆ ਮੰਤਰੀ ਵਲੋਂ ਦੱਸਿਆ ਗਿਆ ਕਿ ਮਿਡ ਡੇਅ ਮੀਲ ਵਰਕਰਾਂ ਦਾਮਾਣ ਭੱਤਾ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਸਬੰਧੀ ਮੁੱਖ ਮੰਤਰੀ ਕੋਲੋਂ ਮਨਜੂਰੀ ਲੈ ਲਈ ਗਈ ਹੈ ਤੇ ਵਿੱਤ ਵਿਭਾਗ ਨੂੰ ਕੇਸ ਮਨਜੂਰੀ ਲਈ ਭੇਜਿਆ ਜਾ ਚੁੱਕਾ ਹੈ। ਬਹੁਤ ਜਲਦ ਮਨਜੂਰੀ ਮਿਲਣ ਉਪਰੰਤ ਇਹ ਫੈਸਲਾ ਲਾਗੂ ਕਰ ਦਿੱਤਾ ਜਾਵੇਗਾ।

ਸਾਲ 'ਚ 10 ਮਹੀਨੇ ਮਾਣ ਭੱਤਾ ਮਿਲਣ ਸਬੰਧੀ ਸਿੱਖਿਆ ਮੰਤਰੀ ਵਲੋਂ ਸਪੱਸ਼ਟ ਕੀਤਾ ਗਿਆ ਕਿ ਇਹ ਪ੍ਰਚਲਣ ਕੇਂਦਰ ਸਰਕਾਰ ਵਲੋਂ ਹੀ ਕੀਤਾ ਗਿਆ ਹੈ ਤੇ ਸਾਲ 'ਚ 12 ਮਹੀਨੇ ਮਾਣ ਭੱਤਾ ਦੇਣ ਲਈ ਕੇਂਦਰ ਸਰਕਾਰ ਨੂੰ ਕੇਸ ਭੇਜਿਆ ਹੋਇਆ ਹੈ ਤੇ ਕੇਂਦਰ ਸਰਕਾਰ ਦੀ ਮਨਜੂਰੀ ਮਿਲਣ ਉਪਰੰਤ ਇਸ ਨੂੰ ਤੁਰੰਤ ਲਾਗੂ ਕਰ ਦਿੱਤਾ ਜਾਵੇਗਾ। ਸਮੂਹ ਮਿਡ ਡੇਅ ਮੀਲ ਵਰਕਰਾਂ ਦਾ ਬੀਮਾ ਅੰਸ਼ੂਮਨ ਭਾਰਤ ਦੀ ਸਕੀਮ ਤਹਿਤ ਮੁਫ਼ਤ ਕੀਤਾ ਜਾਵੇਗਾ, ਸਕੂਲਾਂ ਅੰਦਰ ਬੱਚੇ ਘਟਣ ਕਾਰਣ ਕੱਢੇ ਗਏ ਵਰਕਰਾਂ ਦੀ ਲਿਸਟ ਸਿੱਖਿਆ ਸਕੱਤਰ ਨੂੰ ਭੇਜੀ ਜਾਵੇਗੀ ਅਤੇ ਬਹੁਤ ਜਲਦ ਇਸ ਦਾ ਹੱਲ ਕੱਿਢਆ ਜਾਵੇਗਾ। ਚੋਣਾਂ ਦੌਰਾਨ ਕੀਤੀਆਂ ਡਿਊਟੀਆਂ ਦਾ ਮਿਹਨਤਾਨਾ ਮਿਲਣ ਸਬੰਧੀ ਵੀ ਸਿੱਖਿਆ ਮੰਤਰੀ ਵੱਲੋਂ ਹਾਮੀ ਭਰੀ ਗਈ ਅਤੇ ਮੰਗ ਪੱਤਰ 'ਚ ਬਾਕੀ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰ ਕੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਵਫਦ 'ਚ ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂ ਪ੍ਰਵੀਨ ਬਾਲਾ, ਬਲਵਿੰਦਰ ਕੌਰ, ਕੁਲਦੀਪ ਕੌਰ, ਜਸਵਿੰਦਰ ਕੌਰ ਟਾਹਲੀ, ਮਨਜੀਤ ਕੌਰ, ਮਮਤਾ, ਜਸਵੀਰ ਕੌਰ, ਪ.ਸ.ਸ.ਫ. ਦੇ ਸੂਬਾਈ ਆਗੂ ਤੀਰਥ ਸਿੰਘ ਬਾਸੀ, ਗੁਰਬਿੰਦਰ ਸਿੰਘ, ਕੁਲਦੀਪ ਸਿੰਘ ਕੌੜਾ, ਰਾਮ ਕਿ੍ਸ਼ਨ ਧੁਣਕੀਆ ਵੀ ਹਾਜਰ ਸਨ।