ਅਕਾਲੀ-ਭਾਜਪਾ ਦੇ ਮੁੜ ਗੱਠਜੋੜ ’ਤੇ ਵਰਕਰਾਂ ਨੇ ਮਨਾਈ ਖੁਸ਼ੀ ਅਕਾਲੀ ਦਲ ਬਾਦਲ ਤੇ ਭਾਜਪਾ ਦੇ ਮੁੜ ਗੱਠਜੋੜ ’ਤੇ ਵਰਕਰਾਂ ਨੇ ਮਨਾਈ ਖੁਸ਼ੀ
Publish Date: Fri, 27 Nov 2026 06:02 PM (IST)
Updated Date: Fri, 27 Nov 2026 06:04 PM (IST)
ਮਹੇਸ਼ਵਰ ਕਮਾਣ ਛਾਬੜਾ, ਪੰਜਾਬੀ ਜਾਗਰਣ ਨਸਰਾਲਾ : ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਹੋਏ ਗੱਠਜੋੜ ਦੀ ਖੁਸ਼ੀ ’ਚ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਵਰਕਰਾਂ ਨੇ ਗੱਠਜੋੜ ਦਾ ਸਵਾਗਤ ਕਰਦਿਆਂ ਇੱਕ-ਦੂਜੇ ਨੂੰ ਵਧਾਈ ਦਿੱਤੀ। ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਤੇ ਭਾਜਪਾ ਦਾ ਰਿਸ਼ਤਾ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ ਹੈ। ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ’ਚ ਨਵੀਂ ਮਜ਼ਬੂਤੀ ਆਵੇਗੀ ਤੇ ਵਰਕਰਾਂ ’ਚ ਨਵਾਂ ਜੋਸ਼ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਅਹਿਮ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਪਾਰਟੀਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਗੱਠਜੋੜ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਬੂਥ ਪੱਧਰ ਤੋਂ ਲੈ ਕੇ ਹਲਕੇ ਤੱਕ ਵਰਕਰਾਂ ਨੂੰ ਇਕਜੁੱਟ ਕੀਤਾ ਜਾਵੇਗਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਜਾਵੇਗਾ। ਇਸ ਮੌਕੇ ਭਾਜਪਾ ਆਗੂ ਜਸਵੀਰ ਭੱਪੀ, ਸੰਦੀਪ ਸਿੰਘ ਸੀਕਰੀ ਇੰਚਾਰਜ ਸ਼ਾਮ ਚੁਰਾਸੀ, ਨਰਿੰਦਰ ਸਿੰਘ ਬਾਹਦ, ਰਣਧੀਰ ਸਿੰਘ, ਰਮਨ ਢਿੱਲੋਂ, ਪੁਸ਼ਪਿੰਦਰ ਸਿੰਘ, ਨਰਿੰਦਰ ਸਿੰਘ ਵਾਹਿਦ, ਰੋਹਿਤ ਕੁਮਾਰ, ਮੋਹਿਤ ਕੁਮਾਰ, ਕ੍ਰਿਸ਼, ਸੁਨੀਲ ਕੁਮਾਰ ਨੰਨ੍ਹਾ, ਮਨਪ੍ਰਤੀਕ, ਵੀਰੂ ਅਤੇ ਰੰਧੀਰ ਸਿੰਘ ਫਿਲੌਰਾ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿੱਚ ਸਾਰਿਆਂ ਨੇ ਆਪਸੀ ਸਾਂਝ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਅਹਿਦ ਲਿਆ।