ਜਲ ਸਪਲਾਈ ਕਾਮਿਆਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਵਾਅਦਾ ਖਿਲਾਫੀ ਖਿਲਾਫ ਜਲ ਸਪਲਾਈ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Publish Date: Sun, 12 Apr 2026 05:07 PM (IST)
Updated Date: Mon, 13 Apr 2026 04:05 AM (IST)

- ਸਮਾਂ ਦੇ ਕੇ ਮੀਟਿੰਗਾਂ ਕਰਨ ਤੋਂ ਭੱਜੀ ਸਰਕਾਰ ਦੇ ਖ਼ਿਲਾਫ਼ ਜਤਾਇਆ ਰੋਸ ਗੌਰਵ, ਪੰਜਾਬੀ ਜਾਗਰਣ ਗੜ੍ਹਦੀਵਾਲਾ : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਵੱਲੋ ਪਹਿਲਾਂ ਤੋਂ ਕੀਤੇ ਐਲਾਨ ਮੁਤਾਬਕ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਦੇ ਕੇ ਕੋਈ ਠੋਸ ਹੱਲ ਨਹੀਂ ਕੀਤਾ ਜਾਂਦਾ ਤਾਂ ਅਰਥੀ ਫੂਕ ਮੁਜਾਰਾ ਕੀਤਾ ਜਾਵੇਗਾ। ਜਿਸ ਤਹਿਤ ਅੱਜ ਜੱਸਾ ਸਿੰਘ ਰਾਮਗੜ੍ਹੀਆ ਚੌਕ ’ਚ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਦੀ ਅਗਵਾਈ ਹੇਠਾਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਜੁਆਇੰਟ ਜਰਨਲ ਸਕੱਤਰ ਸੁੱਖਵਿੰਦਰ ਸਿੰਘ ਖਰਲ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਕੱਲ 10 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਚੇਅਰਮੈਨ ਸਬ ਕਮੇਟੀ ਵਿੱਤ ਮੰਤਰੀ ਪੰਜਾਬ ਸਰਕਾਰ ਹਰਪਾਲ ਸਿੰਘ ਚੀਮਾ ਨਾਲ ਹੋਣੀ ਸੀ ਪਰ ਮੌਕੇ ਤੇ ਬਦਲ ਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਕਰ ਦਿੱਤੀ ਗਈ ਜਿਸ ਤੋਂ ਵੱਖ ਵੱਖ ਜਥੇਬੰਦੀਆਂ ਨੇ ਮੌਕੇ ਤੇ ਹੀ ਮੀਟਿੰਗ ਦਾ ਬਾਈਕਾਟ ਕੀਤਾ। ਜਿਸ ਦੇ ਰੋਸ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਜਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ। ਉਹਨਾਂ ਰੋਸ ਜ਼ਹਿਰ ਕਰਦਿਆਂ ਹੋਇਆ ਕਿਹਾ ਕਿ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਜਮੀਨ ਅਸਮਾਨ ਦਾ ਫਰਕ ਹੈ। ਸਰਕਾਰ ਬਣਨ ਤੋਂ ਪਹਿਲਾਂ ਇਹ ਮੰਤਰੀ ਮੁਲਾਜ਼ਮਾਂ ਦੀਆਂ ਰੈਲੀਆਂ ’ਚ ਜਾ ਕੇ ਝੂਠੇ ਵਾਅਦੇ ਕਰਦੇ ਹੁੰਦੇ ਸਨ ਕਿ ਅਸੀਂ ਮੁਲਾਜ਼ਮਾਂ ਦਾ ਸਾਰੀਆਂ ਮੰਗਾਂ ਦਾ ਹੱਲ ਕਰਾਂਗੇ ਪਰ ਸਰਕਾਰ ਬਣਨ ਤੋਂ ਬਾਅਦ ਇਹ ਸਰਕਾਰ ਦੀ ਬਿੱਲੀ ਥੈਲਿਓਂ ਬਾਹਰ ਆ ਗਈ ਹੈ। ਸਮੂਹ ਵਰਕਰਾ ਵਿੱਚ ਰੋਸ ਨੂੰ ਦੇਖਦੇ ਹੋਏ ਪੂਰੇ ਪੰਜਾਬ ਵਿੱਚ ਅਰਥੀ ਫੂਕ ਮੁਜਾਰੇ ਕੀਤੇ ਜਾ ਰਹੇ ਹਨ ਅਤੇ ਪਿੱਟ ਸਿਆਪਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਸਮੂਹ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਵਿਭਾਗ ’ਚ ਲੈ ਕੇ ਪੱਕੇ ਕਰਨ ਅਤੇ ਹੋਰ ਮੰਗਾਂ ਹੱਲ ਨਾ ਕੀਤੀਆਂ ਤਾਂ ਮੁੱਖ ਮੰਤਰੀ ਪੰਜਾਬ ਦੀ ਟਾਂਡਾ ਆਮਦ ਸਮੇਂ ਜਥੇਬੰਦੀ ਵਲੋ ਰੋਸ ਜ਼ਹਿਰ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਹੋਰ ਸੰਘਰਸ਼ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਅਨਿਲ ਕੁਮਾਰ ਟਾਂਡਾ, ਕਮਲਜੀਤ ਸਿੰਘ, ਮਨਿਦਰ ਸਿੰਘ, ਕੁਲਦੀਪ ਸਿੰਘ, ਰਾਣਾ ਸ਼ਾਮ ਸੁੰਦਰ, ਸੁਪਿੰਦਰ ਸਿੰਘ, ਮਨਦੀਪ ਸਿੰਘ, ਪਰਦੀਪ ਸਿੰਘ, ਦੇਸ ਰਾਜ, ਅਸ਼ੋਕ ਕੁਮਾਰ, ਰਣਜੀਤ ਕੁਮਾਰ, ਜਗੀਰ ਸਿੰਘ, ਜਗਦੀਸ਼ ਸਿੰਘ, ਪਰਵਿੰਦਰ ਸਿੰਘ, ਰਵਿੰਦਰ ਸਿੰਘ, ਸ਼ਾਮ ਸੁੰਦਰ, ਪਰਦੀਪ ਸਿੰਘ, ਬਲਕਾਰ ਸਿੰਘ, ਰਮਨ ਸੈਣੀ ਆਦਿ ਹਾਜਰ ਸਨ।