- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰੋਸੈਸ ਡਿਜ਼ਾਈਨ ਅਤੇ ਪ੍ਰੋਟੋਟਾਈਪਿੰਗ ਸਬੰਧੀ ਵਰਕਸ਼ਾਪ ਕਰਵਾਈ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਵਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਸਾਇਣ ਵਿਭਾਗ ਦੀ ਸੀ.ਵੀ. ਰਮਨ ਸੁਸਾਇਟੀ ਆਫ ਕੈਮੀਕਲ ਸਾਇੰਸਜ਼ ਵੱਲੋਂ ਆਈ.ਕਿਊ.ਏ.ਸੀ. ਅਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ‘ਪ੍ਰੋਸੈਸ ਡਿਜ਼ਾਈਨ, ਸਿਮੂਲੇਸ਼ਨ ਅਤੇ ਕਨਸੈਪਟ ਪ੍ਰੋਟੋਟਾਈਪਿੰਗ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਐੱਸ.ਪੀ.ਐੱਨ. ਕਾਲਜ ਮੁਕੇਰੀਆਂ ਦੇ ਰਸਾਇਣ ਵਿਭਾਗ ਦੇ ਮੁਖੀ ਡਾ. ਜਸਵਿੰਦਰ ਸਿੰਘ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਯੋਗਸ਼ਾਲਾ ਦੇ ਛੋਟੇ ਪ੍ਰਯੋਗਾਂ ਨੂੰ ਅਸਲ ਜੀਵਨ ਵਿੱਚ ਵਰਤੋਂ ਯੋਗ ਨਮੂਨਿਆਂ ਵਿੱਚ ਬਦਲਣ ਦੀ ਪ੍ਰਕਿਰਿਆ ਅਤੇ ਗਰੀਨ ਕੈਮਿਸਟਰੀ ਅਤੇ ਵਾਤਾਵਰਣਕ ਚੁਣੌਤੀਆਂ ਬਾਰੇ ਵੀ ਚਾਨਣਾ ਪਾਇਆ।