ਗੌਰਵ, ਗੜ੍ਹਦੀਵਾਲਾ : ਪੀਐੱਚਸੀ ਵਿੱਖੇ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ, ਜਿਸ 'ਚ ਬਾਰ ਦੀ ਥੀਮ ਆਪਦਾ ਵਿਚ ਵੀ ਪਰਿਵਾਰ ਨਿਯੋਜਨ ਦੀ ਤਿਆਰੀ ਸਾਰੇ ਰਾਸ਼ਟਰ ਅਤੇ ਪਰਿਵਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ 'ਤੇ ਮੈਡੀਕਲ ਅਫਸਰ ਡਾ. ਜਤਿੰਦਰ ਭਾਟੀਆਂ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਵਿਸ਼ਵ ਦੀ ਲਗਾਤਾਰ ਵਧ ਰਹੀ ਜਨਸੰਖਿਆ ਇਕ ਬਹੁਤ ਵੱਡੀ ਸਮੱਸਿਆ ਹੈ ਜਿਸ ਨੇ ਆਉਣ ਵਾਲੇ ਸਮੇਂ ਵਿਚ ਬਹੁਤ ਹੀ ਭਿਆਨਕ ਨਤੀਜੇ ਸਾਹਮਣੇ ਆਉਣਗੇ,ਦਿਨੋ ਦਿਨ ਵਧ ਰਹੀ ਅਬਾਦੀ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਵਿਚ ਭੋਜਨ ਅਤੇ ਪਾਣੀ ਦੀ ਕਮੀ ਵੀ ਆਵੇਗੀ ਦੇਸ਼ ਵਿੱਚ ਅਨਪੜਤਾ ਬੇਰੁਜ਼ਗਾਰੀ ਖਤਮ ਕਰਨ ਲਈ ਤੇ ਸਿਹਤਮੰਦ ਜੀਵਨ ਲਈ ਵਧ ਰਹੀ ਆਬਾਦੀ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਆਬਾਦੀ ਪੰਦਰਵਾੜਾ 11 ਤੋਂ 24 ਜੁਲਾਈ ਤਕ ਭੂੰਗਾ ਵਿਖੇ ਮਨਾਇਆ ਜਾਵੇਗਾ, ਜਿਸ ਵਿਚ ਨਲ ਬੰਦੀ ਤੇ ਨਸ ਬੰਦੀ ਦੇ ਆਪ੍ਰਰੇਸ਼ਨ ਕੀਤੇ ਜਾਣਗੇ। ਇਸ ਮੌਕੇ ਬੀਬੀਏ ਜਤਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਚੰਗੇ ਤੇ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਜਨਸੰਖਿਆ 'ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ ਤੇ ਸਾਨੂੰ ਸਾਰਿਆਂ ਨੂੰ ਇੱਕ ਸਾਥ ਮਿਲਕੇ ਵੱਧਦੀ ਹੋਈ ਆਬਾਦੀ ਨੂੰ ਰੋਕਣ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਡਾਕਟਰ ਜਗਤਾਰ ਸਿੰਘ, ਡਾਕਟਰ ਸ਼ਲੇਦਰ ਸਿੰਘ, ਡਾਕਟਰ ਨਵਜੋਤ, ਉਮੇਸ਼ ਕੁਮਾਰ, ਜਿਤੰਦਰ ਕੁਮਾਰ ਜਸਵਿੰਦਰ ਕੌਰ, ਕਮਲਜੀਤ ਕੌਰ ਅਤੇ ਉਹ ਲੋਕ ਸ਼ਾਮਲ ਸਨ।