- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੀ.ਬੀ. ਦੇ ਸ਼ੱਕੀ ਮਰੀਜ਼ ਲੱਭਣ ਲਈ ਕੀਤੇ ਐਕਸਰੇ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਸਿਵਲ ਸਰਜਨ ਡਾ. ਮਨਦੀਪ ਕਮਲ ਅਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਸ਼ਕਤੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਚੱਕੋਵਾਲ ਬ੍ਰਾਹਮਣਾਂ ਅਧੀਨ ਪਿੰਡਾਂ ਵਿੱਚ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਪਛਾਣ ਲਈ ਐਕਸਰੇ ਕੈਂਪ ਲਗਾਏ ਜਾ ਰਹੇ ਹਨ। ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ 100 ਰੋਜ਼ਾ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਇਹ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੋ ਹਫ਼ਤਿਆਂ ਤੋਂ ਵੱਧ ਖੰਘ, ਬੁਖਾਰ, ਭਾਰ ਘਟਣ ਜਾਂ ਕਮਜ਼ੋਰੀ ਵਰਗੇ ਲੱਛਣ ਹੋਣ ’ਤੇ ਤੁਰੰਤ ਟੀ.ਬੀ. ਦੀ ਜਾਂਚ ਕਰਵਾਉਣ ਅਤੇ ਬਿਮਾਰੀ ਦੀ ਪੁਸ਼ਟੀ ਹੋਣ ’ਤੇ ਇਲਾਜ ਸ਼ੁਰੂ ਕਰਨ।