ਯਾਮਿਨੀ ਗੌਮਰ ਨੇ ਪਾਰਟੀ ਵਰਕਰਾਂ ਨਾਲ ਕੀਤੀਆਂ ਵਿਚਾਰਾਂ
ਯਾਮਿਨੀ ਗੌਮਰ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ
Publish Date: Sat, 24 Oct 2026 05:08 PM (IST)
Updated Date: Sat, 24 Oct 2026 05:10 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ: ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਠਨ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਕਾਂਗਰਸ ਦੀ ਸੀਨੀਅਰ ਆਗੂ ਯਾਮਿਨੀ ਗੌਮਰ ਨੇ ਜ਼ਿਲ੍ਹਾ ਮੀਤ-ਪ੍ਰਧਾਨ ਸਚਿਨ ਸਮਿਆਲ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਬੂਥ ਪੱਧਰ ’ਤੇ ਪਾਰਟੀ ਦੀ ਸਥਿਤੀ ਮਜ਼ਬੂਤ ਕਰਨ, ਵਰਕਰਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਅਤੇ ਆਮ ਲੋਕਾਂ ਨਾਲ ਸੰਪਰਕ ਵਧਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਯਾਮਿਨੀ ਗੌਮਰ ਨੇ ਵਰਕਰਾਂ ਨੂੰ ਸੰਗਠਨਾਤਮਕ ਏਕਤਾ ਬਣਾਈ ਰੱਖਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਕਿਹਾ, ਤਾਂ ਜੋ ਪਾਰਟੀ ਲੋਕਾਂ ਦੀ ਆਵਾਜ਼ ਬਣ ਸਕੇ। ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਪਣੇ ਸੁਝਾਅ ਵੀ ਸਾਂਝੇ ਕੀਤੇ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਸਚਿਨ ਸਮਿਆਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਮਿਤ ਡਡਵਾਲ, ਜ਼ਿਲ੍ਹਾ ਮਹਿਲਾ ਮੋਰਚਾ ਪ੍ਰਧਾਨ ਬੀਬੀ ਹਰਮਿੰਦਰ ਕੌਰ, ਹਰਜੀਤ ਕੌਰ, ਸ਼ਿਖਾ ਸਮਿਆਲ, ਮਾਸਟਰ ਤਰਲੋਕ ਸਿੰਘ ਰਾਣਾ, ਕੈਪਟਨ ਰਣਜੀਤ ਸਿੰਘ ਮਨਹਾਸ ਸਮੇਤ ਹੋਰ ਵਰਕਰ ਹਾਜ਼ਰ ਸਨ।