ਜਾਗਰਣ ਟੀਮ, ਹੁਸ਼ਿਆਰਪੁਰ : ਪਿੱਪਲਾਂਵਾਲਾ ਦੇ ਇੰਜੀਨੀਅਰਿੰਗ ਕਰਦੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਥਾਣਾ ਮਾਡਲ ਟਾਊਨ ਪੁਲਿਸ ਨੂੰ ਦਿੱਤੇ ਬਿਆਨ ਵਿਚ ਦਰਸ਼ਨ ਲਾਲ ਵਾਸੀ ਪਿੱਪਲਾਂਵਾਲਾ ਨੇ ਦੱਸਿਆ ਕਿ ਉਹ ਤੇ ਉਸ ਦੀ ਪਤਨੀ ਮੰਗਲਵਾਰ ਨੂੰ ਕਮਾਹੀ ਦੇਵੀ ਗਏ ਹੋਏ ਸਨ। ਉਨ੍ਹਾਂ ਦਾ ਪੁੱਤਰ ਅਭਿਸ਼ੇਕ ਜੋ ਕਿ ਸਥਾਨਕ ਪੌਲੀਟੈਕਨਿਕ ਕਾਲਜ ਵਿਚ ਮਕੈਨੀਕਲ ਇੰਜੀਨੀਅਰਿੰਗ ਦਾ ਵਿਦਿਆਰਥੀ ਸੀ, ਘਰ 'ਚ ਸੀ। ਮੰਗਲਵਾਰ ਨੂੰ ਜਦੋਂ ਉਨ੍ਹਾਂ ਦੇ ਕਿਰਾਏਦਾਰ ਨੇ ਕੰਮ ਤੋਂ ਵਾਪਸ ਆ ਕੇ ਦੇਖਿਆ ਤਾਂ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਇਸ ਸਬੰਧੀ ਉਕਤ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਥਾਣਾ ਮਾਡਲ ਟਾਊਨ ਪੁਲਿਸ ਨੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤੀ ਸੀ।