ਨਸ਼ਿਆਂ ਦੇ ਖਾਤਮੇ ਲਈ ਨੌਜਵਾਨ ਨਿਭਾਅ ਸਕਦੇ ਨੇ ਅਹਿਮ ਭੂਮਿਕਾ : ਐਸ.ਡੀ.ਐਮ
ਨਸ਼ਿਆਂ ਦੇ ਖਾਤਮੇ ਲਈ ਨੌਜਵਾਨ ਨਿਭਾਅ ਸਕਦੇ ਨੇ ਅਹਿਮ ਭੂਮਿਕਾ : ਐਸ.ਡੀ.ਐਮ
Publish Date: Thu, 12 Nov 2026 05:30 PM (IST)
Updated Date: Thu, 12 Nov 2026 05:33 PM (IST)
ਦਲਵਿੰਦਰ ਸਿੰਘ ਮਨੋਚਾ ,ਪੰਜਾਬੀ ਜਾਗਰਣ ਗੜ੍ਹਸ਼ੰਕਰ : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਕਰਵਾਏ ਜਾ ਰਹੇ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ ਹੇਠ ਪਿੰਡ ਦੇਨੋਵਾਲ ਖੁਰਦ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਗੜਸ਼ੰਕਰ ਸੰਜੀਵ ਕੁਮਾਰ ਨੇ ਦੱਸਿਆ ਕਿ ਸਰਕਾਰੀ ਹਾਈ ਇਬਰਾਹਿਮਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਦੇਨੋਵਾਲ ਦੇ ਵਿਦਿਆਰਥੀਆਂ ਵਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਮਨੁੱਖੀ ਸਿਹਤ ਨੂੰ ਇਸ ਦੇ ਨੁਕਸਾਨ ਤੋਂ ਜਾਣੂ ਕਰਵਾਉਂਦਿਆਂ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਿਆਂ ਦੇ ਜੜੋਂ ਖਾਤਮੇ ਦੀ ਅਪੀਲ ਕਰਕੇ ਸਿਹਤਮੰਦ ਸਮਾਜ ਦੀ ਸਿਰਜਣਾ ਨੂੰ ਸਾਕਾਰ ਕਰਨ ਲਈ ਸਾਰਿਆਂ ਦੇ ਸਾਂਝੇ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਉਨਾਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਨੌਜਵਾਨ ਪੀੜੀ ਨਸ਼ਿਆਂ ਦੇ ਖਾਤਮੇ ਲਈ ਬੇਹੱਦ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੀ ਹੈ।ਇਸ ਮੌਕੇ ਡੀ.ਐਸ.ਪੀ ਕਮਲਜੀ ਸਿੰਘ, ਬੀ.ਡੀ.ਪੀ.ਓ ਮਨਜਿੰਦਰ ਕੌਰ, ਪ੍ਰਿੰਸੀਪਲ ਨਿਰਮਲ ਸਿੰਘ, ਪ੍ਰਿੰਸੀਪਲ ਵਰਿੰਦਰ ਸ਼ਰਮਾ ਅਤੇ ਬਲਵਿੰਦਰ ਸਿੰਘ ਢਿੱਲੋਂ ਆਦਿ ਵੀ ਮੌਜੂਦ ਸਨ।