ਹੁਸ਼ਿਆਰਪੁਰ 'ਚ ਤੇਜ਼ ਰਫ਼ਤਾਰ ਟਿੱਪਰ ਨੇ ਲਈ ਨੌਜਵਾਨ ਦੀ ਜਾਨ, ਡਰਾਈਵਰ ਖ਼ਿਲਾਫ਼ ਕੇਸ ਦਰਜ; ਅਗਲੇਰੀ ਕਾਰਵਾਈ ਸ਼ੁਰੂ
ਪੁਲਿਸ ਮੁਤਾਬਕ ਗੁਰਸਿਮਰਨਜੋਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਅਰਗੋਵਾਲ ਬੀਤੀ 29 ਅਪ੍ਰੈਲ ਨੂੰ ਸ਼ਾਮ ਕਰੀਬ 6 ਵਜੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋਂ ਉਹ ਪਿੰਡ ਗੋਦਪੁਰ ਵਿਖੇ ਇੱਕ ਵਰਕਸ਼ਾਪ ਦੇ ਨੇੜੇ ਪੁੱਜੇ ਤਾਂ ਪਿੱਛੋਂ ਆ ਰਹੇ ਇੱਕ ਟਿੱਪਰ ਨੇ ਕਥਿਤ ਤੌਰ ’ਤੇ ਤੇਜ਼ ਰਫ਼ਤਾਰ ਨਾਲ ਗੁਰਸਿਮਰਨਜੋਤ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
Publish Date: Fri, 01 May 2026 12:26 PM (IST)
Updated Date: Fri, 01 May 2026 12:37 PM (IST)
ਪੰਜਾਬੀ ਜਾਗਰਣ ਰਿਪੋਰਟਰ, ਹੁਸ਼ਿਆਰਪੁਰ : ਗੜਦੀਵਾਲਾ ਪੁਲਿਸ ਨੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਟਿੱਪਰ ਚਾਲਕ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ।
ਪੁਲਿਸ ਮੁਤਾਬਕ ਗੁਰਸਿਮਰਨਜੋਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਅਰਗੋਵਾਲ ਬੀਤੀ 29 ਅਪ੍ਰੈਲ ਨੂੰ ਸ਼ਾਮ ਕਰੀਬ 6 ਵਜੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਸਨ।
ਜਦੋਂ ਉਹ ਪਿੰਡ ਗੋਦਪੁਰ ਵਿਖੇ ਇੱਕ ਵਰਕਸ਼ਾਪ ਦੇ ਨੇੜੇ ਪੁੱਜੇ ਤਾਂ ਪਿੱਛੋਂ ਆ ਰਹੇ ਇੱਕ ਟਿੱਪਰ ਨੇ ਕਥਿਤ ਤੌਰ ’ਤੇ ਤੇਜ਼ ਰਫ਼ਤਾਰ ਨਾਲ ਗੁਰਸਿਮਰਨਜੋਤ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਪੁਲਿਸ ਨੇ ਕਿਹਾ ਕਿ ਟੱਕਰ ਕਾਰਨ ਗੁਰਸਿਮਰਨਜੋਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੀ ਹੋ ਗਿਆ।
ਪੁਲਿਸ ਅਨੁਸਾਰ ਟਿੱਪਰ ਦੇ ਡਰਾਈਵਰ ਦੀ ਪਛਾਣ ਚਰਨਜੀਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਖੂਰਦਪੁਰ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਮਾਮਲੇ ਦੀ ਜਾਂਚ ਜਾਰੀ ਹੈ।