- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾਂ ਦਾ ਪਤਾ ਲੱਗਣ ਤੇ ਗਨੀ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ। ਜਿੱਥੇ ਪਹੁੰਚਣ ਤੋਂ ਪਹਿਲਾ ਹੀ ਰਸਤੇ ਵਿਚ ਉਸ ਨੇ ਦਮ ਤੋੜ ਦਿੱਤਾ। ਡਾਕਟਰਾਂ ਨੇ ਮ੍ਰਿਤਕ ਦੇ ਸਿਰ ’ਤੇ ਖੱਬੇ ਪਾਸੇ ਕੰਨ ਦੇ ਕੋਲ ਤੇਜ਼ਧਾਰ ਹਥਿਆਰ ਦਾ ਨਿਸ਼ਾਨ ਹੈ ਤੇ ਦੋਵਾਂ ਲੱਤਾਂ ਤੇ ਸੱਟਾਂ ਦੇ ਨਿਸ਼ਾਨਾਂ ਦੀ ਪੁਸ਼ਟੀ ਕੀਤੀ ।

ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ, ਦਲਵਿੰਦਰ ਮਨੋਚਾ ਗੜ੍ਹਸ਼ੰਕਰ ਅੱਜ ਅੱਡਾ ਝੁੰਗੀਆਂ ਵਿਖੇ ਉਸ ਸਮੇਂ ਹਫ਼ੜਾ ਦਫ਼ੜੀ ਮਚ ਗਈ ਜਦੋਂ ਇਕ ਗੱਡੀ ਸਵਾਰ ਵਿਅਕਤੀ ਇਕ ਨੌਜਵਾਨ ਨੂੰ ਚੁੱਕ ਕੇ ਲੈ ਗਏ ਅਤੇ ਕਤਲ ਤੋਂ ਬਾਅਦ ਉਸ ਦੀ ਲਾਸ਼ ਅੱਡਾ ਝੁੰਗੀਆਂ ਵਿਚ ਸੁੱਟ ਕੇ ਫ਼ਰਾਰ ਹੋ ਗਏ। ਗੜ੍ਹਸੰਕਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਹ ਮਾਮਲਾ ਪੁਰਾਣੀ ਰੰਜਿਸ਼ ਨਾਲ ਸਬੰਧਤ ਦੱਸਿਆ ਜਾਂਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੁਪਿਹਰ ਕਰੀਬ 12 ਵਜੇ ਤੱਕ ਮਨਜੀਤ ਸਿੰਘ ਉਰਫ ਗਨੀ (27ਸਾਲ) ਪੁੱਤਰ ਦਿਲਬਾਗ ਸਿੰਘ ਨਿਵਾਸੀ ਭਵਾਨੀਪੁਰ ਮਜਾਰੀ ਆਪਣੇ ਇਕ ਹੋਰ ਦੋਸਤ ਸੂਰਜ ਨਿਵਾਸੀ ਅਚਲਪੁਰ ਨਾਲ ਪੈਟਰੋਲ ਪੰਪ ਨੇੜੇ ਸੜਕ ਦੇ ਕੰਢੇ ਖੜ੍ਹਾ ਸੀ। ਇੰਨੇ ਨੂੰ ਇੱਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਨੰਬਰ ਪੀਬੀ 65 ਏਜੀ/9400 ਜਿਸ ਵਿਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਕਰੀਬ ਅੱਧਾ ਦਰਜਨ ਨੌਜਵਾਨ ਸਵਾਰ ਸਨ। ਗੱਡੀ ਵਿਚ ਸਵਾਰ ਹੋਕੇ ਆਏ ਨੌਜਵਾਨ ਗਨੀ ਨੂੰ ਜ਼ਬਰਦਸਤੀ ਗੱਡੀ ਵਿਚ ਸੁੱਟ ਕੇ ਝੁੰਗੀਆਂ ਅੱਡੇ ਵੱਲ ਨੂੰ ਲੈ ਕੇ ਚਲੇ ਗਏ। ਕਰੀਬ ਦੋ ਘੰਟਿਆਂ ਬਾਅਦ ਉਕਤ ਨੌਜਵਾਨ ਗਨੀ ਨੂੰ ਜ਼ਖਮੀ ਹਾਲਤ ਵਿਚ ਅੱਡਾ ਝੁੰਗੀਆਂ ਦੇ ਬੀਣੇਵਾਲ ਮੇਨ ਰੋਡ ’ਤੇ ਸੁੱਟ ਕੇ ਫਰਾਰ ਹੋ ਗਏ।
ਘਟਨਾਂ ਦਾ ਪਤਾ ਲੱਗਣ ਤੇ ਗਨੀ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ। ਜਿੱਥੇ ਪਹੁੰਚਣ ਤੋਂ ਪਹਿਲਾ ਹੀ ਰਸਤੇ ਵਿਚ ਉਸ ਨੇ ਦਮ ਤੋੜ ਦਿੱਤਾ। ਡਾਕਟਰਾਂ ਨੇ ਮ੍ਰਿਤਕ ਦੇ ਸਿਰ ’ਤੇ ਖੱਬੇ ਪਾਸੇ ਕੰਨ ਦੇ ਕੋਲ ਤੇਜ਼ਧਾਰ ਹਥਿਆਰ ਦਾ ਨਿਸ਼ਾਨ ਹੈ ਤੇ ਦੋਵਾਂ ਲੱਤਾਂ ਤੇ ਸੱਟਾਂ ਦੇ ਨਿਸ਼ਾਨਾਂ ਦੀ ਪੁਸ਼ਟੀ ਕੀਤੀ । ਸ਼ੰਕਾ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਗੋਲੀਆਂ ਵੀ ਮਾਰੀਆਂ ਵੀ ਗਈਆਂ ਹਨ ਪਰੰਤੂ ਗੋਲੀਆਂ ਲੱਗਣ ਬਾਰੇ ਡਾਕਟਰਾਂ ਦਾ ਕਹਿਣਾ ਹੈ ਕਿ ਸਾਰੀ ਜਾਣਕਾਰੀ ਪੋਸਟਮਾਰਟਮ ਰਿਪੋਰਟ ਆਉਣ ’ਤੇ ਹੀ ਮਿਲੇਗੀ। ਘਟਨਾਂ ਦਾ ਕਾਰਣ ਪੁਰਾਣੀ ਰੰਜਿਸ਼ ਦੱਸਿਆ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਗਨੀ ਕੁਝ ਮਹੀਨੇ ਪਹਿਲਾਂ ਹੀ ਕੁੱਟ ਮਾਰ ਦੇ ਇਕ ਮਾਮਲੇ ਵਿਚ ਜੇਲ੍ਹ ਗਿਆ ਸੀ ਤੇ ਕੁੱਝ ਦਿਨ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ।ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਮੌਕੇ ’ਤੇ ਪਹੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚੌਕੀ ਇੰਚਾਰਜ ਉਂਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦੀ ਹੀ ਪੁਲਿਸ ਜਲਦ ਹੀ ਕਾਤਲਾਂ ਨੂੰ ਕਾਬੂ ਕਰ ਲਵੇਗੀ।