ਸੀਟੀਪੀ-27-ਫੜੇ ਗਏ ਭਗੌੜੇ ਬਾਰੇ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸੁਰਜੀਤ ਸਿੰਘ। ੋਰਾਕੇਸ਼ ਗਾਂਧੀ, ਜਲੰਧਰ : ਥਾਣਾ ਨੰਬਰ 6 ਦੀ ਪੁਲਿਸ ਨੇ ਚੋਰੀ ਅਤੇ ਨਸ਼ਾ ਤਸਕਰੀ ਦੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਭਗੌੜੇ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ ਕਿ ਸ਼ੱਕ ਦੇ ਆਧਾਰ ਤੇ ਉਨ੍ਹਾਂ ਨੇ ਇੱਕ ਨੌਜਵਾਨ ਹਰਜੀਤ ਸਿੰਘ ਉਰਫ ਬੱਬੂ ਵਾਸੀ ਟਾਂਡਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਸ ਦੇ ਖਿਲਾਫ ਕਈ ਥਾਣਿਆਂ 'ਚ ਚੋਰੀ ਤੇ ਨਸ਼ਾ ਤਸਕਰੀ ਦੇ ਮਮਲੇ ਦਰਜ ਸਨ, ਜਿਨ੍ਹਾਂ 'ਚੋਂ ਥਾਣਾ ਰਾਮਾ ਮੰਡੀ ਦੇ ਇੱਕ ਕੇਸ 'ਚ ਉਹ ਅਦਾਲਤ ਵੱਲੋਂ ਭਗੌੜਾ ਵੀ ਐਲਾਨ ਕੀਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਥਾਣਾ ਨੰਬਰ ਸੱਤ, ਥਾਣਾ ਭੋਗਪੁਰ ਤੇ ਥਾਣਾ 6 ਵਿਚ ਵੀ ਉਸ ਖਿਲਾਫ ਮਾਮਲੇ ਦਰਜ ਹਨ।