ਸੀਟੀਪੀ 37

-ਪੁਲਿਸ ਦੀ ਹਿਰਾਸਤ 'ਚ ਵਾਹਨ ਚੋਰ। (ਸੋਨੂੰ ਸ਼ਰਮਾ)

ਰਾਕੇਸ਼ ਗਾਂਧੀ ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਵੱਖ-ਵੱਖ ਤੋਂ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਚੋਰੀ ਦੇ ਦੋਪਹੀਆ ਵਾਹਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

ਥਾਣਾ ਮੁਖੀ ਇੰਸਪੈਕਟਰ ਸੁਲੱਖਣ ਸਿੰਘ ਨੇ ਦੱਸਿਆ ਕਿ ਪੁਲਿਸ ਨੇ 'ਵਰਸਿਟੀ ਰੋਡ 'ਤੇ ਨਾਕੇਬੰਦੀ ਦੌਰਾਨ ਇਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ। ਮੁਲਜ਼ਮ ਦੀ ਪਛਾਣ ਪ੍ਰਦੀਪ ਕੁਮਾਰ ਉਰਫ ਵਿੱਕੀ ਵਾਸੀ ਪਿੰਡ ਚੋਹਕਾਂ ਕਲਾਂ ਵਜੋਂ ਹੋਈ।

ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਇਹ ਮੋਟਰਸਾਈਕਲ ਉਸ ਨੇ ਗੁਰੂ ਨਾਨਕਪੁਰਾ ਮਾਰਕੀਟ 'ਚੋਂ ਚੋਰੀ ਕੀਤਾ ਸੀ। ਪੁਲਿਸ ਨੇ ਉਸ ਦੀ ਨਿਸ਼ਾਨਦੇਹੀ 'ਤੇ ਚੋਰੀ ਦੀ ਇਕ ਹੋਰ ਐਕਟਿਵਾ ਵੀ ਬਰਾਮਦ ਕਰ ਲਈ। ਇਸੇ ਤਰ੍ਹਾਂ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਹਰਪ੍ਰੀਤ ਸਿੰਘ ਵਾਸੀ ਨੈਸ਼ਨਲ ਐਵੇਨਿਊ ਨੂੰ ਕਾਬੂ ਕਰਕੇ ਉਸ ਕੋਲੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ । ਪੁਲਿਸ ਨੇ ਦੋਵੇਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ।