ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕੀਤਾ ਚੋਣ ਪ੍ਰਚਾਰ
ਇਹ ਚੋਣ 2027 ਲਈ
Publish Date: Fri, 12 Dec 2025 09:48 PM (IST)
Updated Date: Sat, 13 Dec 2025 04:10 AM (IST)
ਇਹ ਚੋਣ 2027 ਲਈ ਇਕ ਮਜ਼ਬੂਤ ਬੁਨਿਆਦ ਸਾਬਤ ਹੋਣਗੇ : ਚੌਧਰੀ
ਸੰਵਾਦ ਸਹਿਯੋਗੀ, ਜਾਗਰਣ, ਫਿਲੌਰ:
ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਸਥਾਨਕ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਆਪਣੇ ਹਲਕੇ ’ਚ ਕਾਂਗਰਸੀ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਮੀਟਿੰਗਾਂ ਕੀਤੀਆਂ। ਉਨ੍ਹਾਂ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਚੋਣਾਂ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਲਈ ਇਕ ਮਜ਼ਬੂਤ ਬੁਨਿਆਦ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ’ਚ ਨਾ ਤਾਂ ਕੋਈ ਵਿਕਾਸ ਕੀਤਾ ਹੈ ਤੇ ਨਾ ਹੀ ਕਿਸੇ ਨੂੰ ਰੋਜ਼ਗਾਰ ਦਿੱਤਾ ਹੈ।
ਵਿਧਾਇਕ ਵਿਕਰਮ ਚੌਧਰੀ ਨੇ ਵੱਡੇ ਪਿੰਡ ਤੋਂ ਬਲਾਕ ਸੰਮਤੀ ਉਮੀਦਵਾਰ ਰਾਜਵੰਤ ਕੌਰ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸ਼ਿੰਦੋ ਦੇ ਹੱਕ ’ਚ ਵੀ ਕਈ ਥਾਵਾਂ ’ਤੇ ਪ੍ਰਚਾਰ ਕੀਤਾ। ਉਸ ਤੋਂ ਬਾਅਦ ਉਹ ਪਿੰਡ ਅੱਪਰਾ ’ਚ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਾਜਵਿੰਦਰ ਤੇ ਬਲਾਕ ਸੰਮਤੀ ਅੱਪਰਾ ਤੋਂ ਉਮੀਦਵਾਰ ਰਾਜੇਸ਼ ਕੁਮਾਰ ਸੋਨੂ ਦੇ ਹੱਕ ’ਚ ਸਮਰਥਨ ਮੰਗਣ ਗਏ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਭਾਰਸਿੰਘਪੁਰਾ ’ਚ ਵੀ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰੇਸ਼ਮੋ ਤੇ ਬਲਾਕ ਸੰਮਤੀ ਉਮੀਦਵਾਰ ਮਨਜੀਤ ਕੌਰ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ।