‘ਆਪ’ ਆਗੂ ਚੋਣ ਪ੍ਰਚਾਰ ਲਈ ਪੁੱਜੇ ਜੰਡਿਆਲਾ ਮੰਜਕੀ
ਜਾਗਰਣ ਸੰਵਾਦਦਾਤਾ, ਜਲੰਧਰ
Publish Date: Fri, 12 Dec 2025 10:04 PM (IST)
Updated Date: Sat, 13 Dec 2025 04:10 AM (IST)

ਜਾਗਰਣ ਸੰਵਾਦਦਾਤਾ, ਜਲੰਧਰ ਆਮ ਆਦਮੀ ਪਾਰਟੀ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਨ ਦੇ ਟੀਚੇ ਨਾਲ ਅੱਜ ਜੰਡਿਆਲਾ ਮੰਜਕੀ ਇਲਾਕੇ ’ਚ ਡੋਰ-ਟੂ-ਡੋਰ ਮੁਹਿੰਮ ਚਲਾਈ। ਇਸ ਮੁਹਿੰਮ ਦੀ ਅਗਵਾਈ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਤੇ ਹਲਕਾ ਕੈਂਟ ਮੀਡੀਆ ਇੰਚਾਰਜ ਅਨਮੋਲ ਖੰਨਾ ਨੇ ਕੀਤੀ। ਮੰਗਲ ਸਿੰਘ ਬਾਸੀ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਤੇ ਪਾਰਟੀ ਦੀਆਂ ਨੀਤੀਆਂ, ਲੋਕ ਕਲਿਆਣ ਯੋਜਨਾਵਾਂ ਤੇ ਪਿੰਡ ਪੱਧਰ ’ਤੇ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੁਹਿੰਮ ਦੌਰਾਨ ਉਨ੍ਹਾਂ ਜਨਤਾ ਤੋਂ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਸਮਰਥਿਤ ਉਮੀਦਵਾਰਾਂ ਨੂੰ ਭਾਰੀ ਬਹੂਮਤ ਨਾਲ ਜਿਤਾਉਣ। ਇਸ ਮੌਕੇ ਵਿਸ਼ੇਸ਼ ਮਹਿਮਾਨ ਤੇ ਪਾਰਟੀ ਦੇ ਅਹੁਦੇਦਾਰ ਵੀ ਉੱਥੇ ਮੌਜੂਦ ਰਹੇ। ਡੋਰ-ਟੂ-ਡੋਰ ਮੁਹਿੰਮ ਦੌਰਾਨ ਕਈ ਪਾਰਟੀ ਦੇ ਆਗੂ ਤੇ ਅਹੁਦੇਦਾਰ ਵੀ ਮੌਜੂਦ ਰਹੇ, ਜਿਨ੍ਹਾਂ ’ਚ ਪੰਜਾਬ ਸਫਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਬਚਿੱਤਰ ਸਿੰਘ, ਹਰਜੀਤ ਸਿੰਘ, ਪ੍ਰਮੋਦ ਤੇ ਬਲਾਕ ਪ੍ਰਧਾਨ ਸ਼ਾਮਲ ਹਨ। ਇਹ ਆਗੂ ਮੰਗਲ ਸਿੰਘ ਬਾਸੀ ਨਾਲ ਜੰਡਿਆਲਾ ਮੰਜਕੀ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ’ਚ ਜਾ ਕੇ ਲੋਕਾਂ ਨਾਲ ਮਿਲੇ ਤੇ ਚੋਣ ਮੁਹਿੰਮ ਚਲਾਈ। ਆਗੂਆਂ ਨੇ ਕਿਹਾ ਕਿ ਮੁਹਿੰਮ ਨੂੰ ਸਥਾਨਕ ਲੋਕਾਂ ਤੋਂ ਚੰਗਾ ਸਹਿਯੋਗ ਮਿਲਿਆ। ਪਿੰਡ ਵਾਸੀਆਂ ਨੇ ਪਾਰਟੀ ਦੀ ਕਾਰਜਸ਼ੈਲੀ ਤੇ ਨੀਤੀਆਂ ’ਤੇ ਤਸੱਲੀ ਪ੍ਰਗਟ ਕੀਤੀ ਤੇ ਆਉਣ ਵਾਲੀਆਂ ਚੋਣਾਂ ’ਚ ਸਾਕਾਰਾਤਮਕ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਪਾਰਟੀ ਵਲੰਟੀਅਰਾਂ ’ਚ ਵੀ ਖਾਸ ਉਤਸ਼ਾਹ ਤੇ ਸਮਰਪਣ ਦੇਖਣ ਨੂੰ ਮਿਲਿਆ। ਮੰਗਲ ਸਿੰਘ ਬਾਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਨਤਾ ਦੀ ਭਲਾਈ ਲਈ ਪੂਰੀ ਨਿਸ਼ਠਾ ਨਾਲ ਕੰਮ ਕਰ ਰਹੀ ਹੈ ਤੇ ਪਿੰਡ ਤੋਂ ਲੈ ਕੇ ਸੂਬਾ ਪੱਧਰ ਤੱਕ ਪਾਰਟੀ ਨੂੰ ਮਿਲ ਰਿਹਾ ਪਿਆਰ ਤੇ ਸਮਰਥਨ ਪੰਜਾਬ ਦੇ ਵਿਕਾਸ ਦੀ ਦਿਸ਼ਾ ਨਿਰਧਾਰਿਤ ਕਰ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਸਮਰਥਿਤ ਉਮੀਦਵਾਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਹਾਸਲ ਕਰਨਗੇ।