ਨੰਬਰਦਾਰ ਯੂਨੀਅਨ ਪੰਜਾਬ ਦਾ ਝੰਡਾ ਦਿਵਸ 26 ਨੂੰ
ਅਵਤਾਰ ਰਾਣਾ, ਪੰਜਾਬੀ ਜਾਗਰਣ,
Publish Date: Fri, 20 Mar 2026 08:11 PM (IST)
Updated Date: Sat, 21 Mar 2026 04:14 AM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਨੰਬਰਦਾਰ ਯੂਨੀਅਨ ਰਜਿਸਟਰ 643 ਨਕੋਦਰ ਦੀ ਇੱਕ ਵਿਸ਼ੇਸ਼ ਮੀਟਿੰਗ ਤਹਿਸੀਲ ਪ੍ਰਧਾਨ ਨਕੋਦਰ ਸਰਜੀਤ ਸਿੰਘ ਹੇਅਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫਤਰ ਵਿਖੇ ਕੀਤੀ ਗਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਕੰਵਲ ਸਿੰਘ ਮੁੰਧ ਸੀਨੀਅਰ ਵਾਈਸ ਪ੍ਰਧਾਨ ਪੰਜਾਬ ਨੇ ਕਿਹਾ ਕਿ ਨੰਬਰਦਾਰ ਯੂਨੀਅਨ ਪੰਜਾਬ ਰਜਿਸਟਰ 643 ਦਾ ਝੰਡਾ ਦਿਵਸ ਪੂਰੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਤਹਿਤ ਨੰਬਰਦਾਰ ਯੂਨੀਅਨ ਸ਼ਹਿਰੀ ਦੇ ਪ੍ਰਧਾਨ ਗੁਰਦੇਵ ਲਾਲ ਸੰਧੂ ਦੀ ਅਗਵਾਈ ’ਚ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ 26 ਮਾਰਚ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ । ਇਸ ਮੌਕੇ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਹ ਨੰਬਰਦਾਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਤੇ ਸਰਕਾਰ ਵੱਲੋਂ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਸਬੰਧੀ ਆਪਣੀ ਰਣਨੀਤੀ ਦਾ ਐਲਾਨ ਕਰਨਗੇ। ਇਸ ਮੌਕੇ ਸੂਬਾ ਬਾਡੀ ਦੇ ਮੈਂਬਰ ਤੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ ਆਪਣੇ ਸਾਥੀਆਂ ਸਮੇਤ ਪਹੁੰਚਣਗੇ। ਮੁੰਧ ਨੇ ਜਲੰਧਰ ਸ਼ਹਿਰੀ ਤੇ ਦਿਹਾਤੀ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਝੰਡਾ ਦਿਵਸ ਮੌਕੇ ਵੱਡੀ ਗਿਣਤੀ ’ਚ ਪਹੁੰਚਣ ਤਾਂ ਕਿ ਸਰਕਾਰ ਨੂੰ ਹਲੂਣਾ ਦਿੱਤਾ ਜਾ ਸਕੇ। ਇਸ ਮੌਕੇ ਹਰਕੰਵਲ ਸਿੰਘ ਮੁੰਧ ਸੀਨੀ. ਵਾਈਸ ਪ੍ਰਧਾਨ ਨੰਬਰਦਾਰ ਯੂਨੀਅਨ ਪੰਜਾਬ, ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ, ਰਾਜ ਕੁਮਾਰ ਮਹਿਮੀ ਜ਼ਿਲ੍ਹਾ ਜਨ. ਸਕੱਤਰ ਜਲੰਧਰ ਦਿਹਾਤੀ, ਕੁਲਰਾਜ ਸਿੰਘ, ਸੁਖਦੇਵ ਸਿੰਘ, ਅਜੈਬ ਸਿੰਘ, ਰਤਨ ਰਾਏ ,ਲਾਭ ਸਿੰਘ ਸਰਪ੍ਰਸਤ, ਨਿਰਮਲ ਸਿੰਘ, ਪਿਆਰਾ ਸਿੰਘ, ਜੁਗਰਾਜ ਸਿੰਘ , ਕਮਲਜੀਤ ਸਿੰਘ, ਅਮਨਦੀਪ ਸਿੰਘ, ਪਿਆਰਾ ਸਿੰਘ, ਜਗਦੀਸ ਸਿੰਘ, ਗੁਰਸ਼ਰਨ ਸਿੰਘ, ਬਲਵੀਰ ਸਿੰਘ ਮੱਟੂ, ਮਨਪ੍ਰੀਤ ਸਿੰਘ, ਸੇਵਾ ਸਿੰਘ ਸਹਿਮ, ਮੱਖਣ ਸਿੰਘ ਸੰਧੂ,ਜਰਨੈਲ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।