ਸੜਕ ਹਾਦਸੇ ’ਚ ਵਿਅਕਤੀ ਦੀ ਦਰਦਨਾਕ ਮੌਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Fri, 20 Mar 2026 08:14 PM (IST)
Updated Date: Sat, 21 Mar 2026 04:14 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਰਤਾਰਪੁਰ : ਬੀਤੀ ਸ਼ਾਮ ਵੇਲੇ ਪਿੰਡ ਦਿਆਲਪੁਰ ਨੇੜੇ ਕੌਮੀ ਮਾਰਗ ’ਤੇ ਹੋਏ ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਰਤਾਰਪੁਰ ਦੇ ਜਾਂਚ ਅਧਿਕਾਰੀ ਏਐੱਸਆਈ ਬੋਧਰਾਜ ਨੇ ਦੱਸਿਆ ਕਿ ਪੰਜਾਬ ਰੋਡਵੇਜ ਦੀ ਬੱਸ ਨੰ.ਪੀਬੀ 02 ਈਐੱਚ.2742, ਜੋ ਕਿ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਸੀ, ਦੇ ਕਰਤਾਰਪੁਰ ਦੇ ਪਿੰਡ ਦਿਆਲਪੁਰ ਨੇੜੇ ਪੁੱਜਣ ’ਤੇ ਇੱਕ 50 ਕੁ ਸਾਲਾ ਵਿਅਕਤੀ ਨਾਲ ਜ਼ਬਰਦਸਤ ਫੇਟ ਵੱਜਣ ਕਾਰਨ ਉਸ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ, ਜਿਸ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਉਸ ਦੀ ਸ਼ਨਾਖਤ ਲਈ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ਵਿਖੇ ਰੱਖਿਆ ਗਿਆ ਹੈ, ਜਦਕਿ ਬੱਸ ਚਾਲਕ ਮੌਕੇ ਤੋਂ ਫਰਾਰ ਦੱਸਿਆ ਗਿਆ।