ਸੱਤਿਅਮ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਚਾਵਲਾ ਚਿਲਡਰਨ ਹਸਪਤਾਲ ਦਾ ਉਦਯੋਗਿਕ ਦੌਰਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Fri, 20 Mar 2026 08:38 PM (IST)
Updated Date: Sat, 21 Mar 2026 04:14 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਸੱਤਿਅਮ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ ਵੱਲੋਂ ਚਾਈਲਡ ਕੇਅਰ ਗਿਵਰ ਕੋਰਸ ਦੇ ਵਿਦਿਆਰਥੀਆਂ ਲਈ ਚਾਵਲਾ ਚਿਲਡਰਨ ਹਸਪਤਾਲ ਵਿਖੇ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਹਸਪਤਾਲ ਦੇ ਡਾਕਟਰਾਂ ਤੇ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੰਭਾਲ ਨਾਲ ਸਬੰਧਤ ਵੱਖ-ਵੱਖ ਪੱਖਾਂ ਬਾਰੇ ਕੀਮਤੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਬੱਚਿਆਂ ਦੀ ਸਿਹਤ, ਪੋਸ਼ਣ, ਟੀਕਾਕਰਨ, ਸਫ਼ਾਈ ਤੇ ਉਨ੍ਹਾਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਬਾਰੇ ਵਿਸਥਾਰ ਨਾਲ ਸਮਝਾਇਆ। ਵਿਦਿਆਰਥੀਆਂ ਨੂੰ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ ਗਿਆ, ਜਿਵੇਂ ਕਿ ਨਿਊਬੋਰਨ ਕੇਅਰ ਯੂਨਿਟ, ਚਾਈਲਡ ਵਾਰਡ, ਹੈਲਥ ਤੇ ਹਾਈਜੀਨ ਸੈਕਸ਼ਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਤੌਰ ’ਤੇ ਬੱਚਿਆਂ ਦੀ ਦੇਖਭਾਲ ਦੇ ਤਰੀਕੇ, ਸੁਰੱਖਿਅਤ ਮਾਹੌਲ ਬਣਾਉਣ ਤੇ ਮਰੀਜ਼ਾਂ ਨਾਲ ਵਿਵਹਾਰਕ ਹੁਨਰਾਂ ਬਾਰੇ ਜਾਣਕਾਰੀ ਦਿੱਤੀ ਗਈ। ਕਾਲਜ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ, ਐੱਮਡੀ ਸ਼ਿਵਮ ਸ਼ਰਮਾ ਤੇ ਪ੍ਰਿੰਸੀਪਲ ਰਾਸ਼ਿਦ ਹਾਮਿਦ ਸਮੇਤ ਕਾਲਜ ਮੈਨੇਜਮੈਂਟ ਨੇ ਅਜਿਹੇ ਉਦਯੋਗਿਕ ਦੌਰਿਆਂ ਨੂੰ ਵਿਦਿਆਰਥੀਆਂ ਦੇ ਪ੍ਰੈਕਟੀਕਲ ਗਿਆਨ ’ਚ ਵਾਧਾ ਕਰਨ ਲਈ ਬਹੁਤ ਹੀ ਲਾਭਕਾਰੀ ਦੱਸਿਆ ਤੇ ਭਵਿੱਖ ’ਚ ਵੀ ਅਜਿਹੇ ਦੌਰੇ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰੇ ਰਾਹੀਂ ਵਿਦਿਆਰਥੀਆਂ ਨੂੰ ਚਾਈਲਡ ਕੇਅਰ ਖੇਤਰ ਦੀ ਵਿਆਪਕ ਤੇ ਪ੍ਰਯੋਗਾਤਮਕ ਸਮਝ ਪ੍ਰਾਪਤ ਹੋਈ।