ਪ੍ਰਸ਼ਾਸਨ ਵੱਲੋਂ ਮੰਗਾਂ ਨਾ ਮੰਨਣ ’ਤੇ ਕਰਾਂਗੇ ਰੋਸ ਪ੍ਰਦਰਸ਼ਨ : ਸਾਹਨੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Fri, 27 Mar 2026 06:48 PM (IST)
Updated Date: Fri, 27 Mar 2026 06:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁੱਤ ਲਗਵਾਉਣ ਲਈ ਤੇ ਮੁਹੱਲਾ ਸੰਤੋਖਪੁਰਾ ਦੇ ਰਸਤੇ ਨੂੰ ਜਬਰੀ ਬੰਦ ਕਰਨ ਦੇ ਰੋਸ ਵਿੱਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ 30 ਮਾਰਚ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਤਹਿਸੀਲ ਦੇ ਪ੍ਰੈੱਸ ਸਕੱਤਰ ਐਡਵੋਕੇਟ ਬਲਦੇਵ ਸਾਹਨੀ ਨੇ ਦੱਸਿਆ ਕਿ ਸ਼ਹੀਦਾਂ ਦੇ ਬੁੱਤ ਲਗਾਉਣ ਲਈ ਨਗਰ ਕੌਂਸਲ ਵੱਲੋਂ ਮਤਾ ਪਾਇਆ ਗਿਆ ਸੀ ਤੇ ਜਗ੍ਹਾ ਵੀ ਦੇਖੀ ਗਈ ਪਰ ਅੱਜ ਤੱਕ ਸ਼ਹੀਦਾਂ ਦਾ ਬੁੱਤ ਨਹੀਂ ਲੱਗਾ। ਰਸਤਾ ਬੰਦ ਕਾਰਨ ਮੁਹੱਲਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਪ੍ਰਸ਼ਾਸਨ ਦੇ ਧਿਆਨ ਵਿੱਚ ਵੀ ਲਿਆ ਚੁੱਕੇ ਹਾਂ ਪਰ ਕਿਸੇ ਨੇ ਧਿਆਨ ਨਹੀਂ ਦਿੱਤਾ। ਪਰੇਸ਼ਾਨ ਹੋਏ ਮੁਹੱਲਾ ਵਾਸੀ 30 ਮਾਰਚ ਨੂੰ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਮੁਜ਼ਾਹਰਾ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।