ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ
ਸੁਰਜੀਤ ਪਾਲ, ਪੰਜਾਬੀ ਜਾਗਰਣ,
Publish Date: Mon, 30 Mar 2026 06:58 PM (IST)
Updated Date: Mon, 30 Mar 2026 07:00 PM (IST)

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ ਜਲੰਧਰ : ਪਠਾਨਕੋਟ ਰਾਸ਼ਟਰੀ ਮਾਰਗ ਤੇ ਸਥਿਤ ਗੁਰਦੁਆਰਾ ਬਾਬੇ ਸ਼ਹੀਦਾਂ ਬਰਾਂਚ ਦਮਦਮੀ ਟਕਸਾਲ, ਜਥਾ ਭਿੰਡਰਾਂ (ਮਹਿਤਾ) ਸਰਮਸਤਪੁਰ ਵਿਖੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਬ੍ਰਹਮ ਗਿਆਨੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਤੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਚ ਸਾਲਾਨਾ ਜੋੜ ਮੇਲਾ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਬਾਬਾ ਜੀਵਾ ਸਿੰਘ ਸੰਚਾਲਕ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਦੀ ਦੇਖ-ਰੇਖ ਹੇਠ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਲੜੀਵਾਰ ਪਾਠਾਂ ਦੇ ਭੋਗ ਪਾਏ ਗਏ ਅਰਦਾਸ ਉਪਰੰਤ ਦਰਬਾਰ ਦੇ ਖੁੱਲ੍ਹੇ ਹਾਲ ਵਿਚ ਵਿਸ਼ਾਲ ਕੀਰਤਨ ਦੀਵਾਨ ਸਜਾਏ ਗਏ। ਇਸ ਦੌਰਾਨ ਬਾਬਾ ਜੀਵਾ ਸਿੰਘ ਮੁੱਖ ਸੰਚਾਲਕ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਗੁਰੂ ਵਾਲੇ ਬਣ ਕੇ ਆਪਣਾ ਜੀਵਨ ਸਫਲ ਬਣਾਉਣ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਧਰਮ ਪ੍ਰਚਾਰ ਲਈ ਹਮੇਸ਼ਾ ਤਤਪਰ ਹੈ। ਇਸ ਮੌਕੇ ਭਾਈ ਈਸ਼ਰ ਸਿੰਘ ਜੀ ਸਪੁੱਤਰ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ, ਜਥੇਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਭਾਈ ਗਿਆਨੀ ਗਗਨਦੀਪ ਸਿੰਘ ਹਜ਼ੂਰੀ ਕਥਾਵਾਚਕ ਤਖਤ ਸ੍ਰੀ ਪਟਨਾ ਸਾਹਿਬ, ਸੰਤ ਬਾਬਾ ਬੁੱਧ ਸਿੰਘ ਜੀ ਨਿੱਕੇ ਘੁੰਮਣਾਂ, ਸੰਤ ਬਾਬਾ ਅਮਰਜੀਤ ਸਿੰਘ ਹਰਖੋਵਾਲ ਹੁਸ਼ਿਆਰਪੁਰ ਵਾਲੇ, ਬਾਬਾ ਬੰਤਾ ਸਿੰਘ ਜੀ ਮੁੰਡਾ ਪਿੰਡ ਵਾਲੇ, ਸੰਤ ਬਾਬਾ ਗੁਰਬਚਨ ਸਿੰਘ ਜੀ ਬਿਧੀ ਚੰਦ ਸੰਪ੍ਰਦਾਇ, ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਸਾਹਿਬ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਮਾਤਾ ਜਸਪ੍ਰੀਤ ਕੌਰ ਮਾਹਲਪੁਰ ਵਾਲੇ, ਭਾਈ ਮਨਜਿੰਦਰ ਸਿੰਘ ਰਾਏਪੁਰ ਰਸੂਲਪੁਰ, ਗਿਆਨੀ ਗੁਰਮੁਖ ਸਿੰਘ ਐਮਏ ਢਾਡੀ ਜਥਾ, ਗਿਆਨੀ ਤਰਲੋਚਨ ਸਿੰਘ ਭਮੱਦੀ ਜਲੰਧਰ, ਸੰਤ ਬਾਬਾ ਨਿਰਮਲ ਦਾਸ ਜੀ ਬਾਬੇ ਜੋੜੇ ਰਾਏਪੁਰ ਰਸੂਲਪੁਰ ਵਾਲੇ, ਭਾਈ ਮੇਜਰ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਸੁਖਵਿੰਦਰ ਸਿੰਘ ਜੀ ਸਹਿਜ ਆਦਿ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ ਕਵੀਸ਼ਰੀ ਅਤੇ ਸੰਤ ਮਹਾਂਪੁਰਸ਼ਾ ਵੱਲੋਂ ਸਮੂਹ ਸਿੰਘਾਂ ਸ਼ਹੀਦਾਂ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਹੋਇਆਂ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ ਗਿਆ। ਇਸ ਮੌਕੇ ਭਾਈ ਹਰਭਜਨ ਸਿੰਘ ਸੂਸਾਂ, ਭਾਈ ਲੋਕਦੀਪ ਸਿੰਘ, ਜਥੇਦਾਰ ਬਾਬਾ ਹਰਵਿੰਦਰ ਸਿੰਘ ਨੰਗਲ ਅਰਾਈਆਂ, ਮਾਤਾ ਕੁਲਵੰਤ ਕੌਰ ਮੁੰਡਾ ਪਿੰਡ, ਜਥੇਦਾਰ ਭਾਈ ਸੁਖਦੇਵ ਸਿੰਘ, ਭਾਈ ਪ੍ਰਕਾਸ਼ ਸਿੰਘ ਮਹਿਤਾ, ਜਥੇਦਾਰ ਬਾਬਾ ਸੂਬਾ ਸਿੰਘ ਕਾਰ ਸੇਵਾ ਕੁਹਾਰੜੇ ਵਾਲੇ, ਜਥੇਦਾਰ ਭਾਈ ਮੰਗਲ ਸਿੰਘ ਠੇਠਰ, ਭਾਈ ਨਿਰਮਲ ਸਿੰਘ ਕਥਾ ਵਾਚਕ ਭੋਏ ਵਾਲੇ, ਭਾਈ ਗੁਰਲਾਲ ਸਿੰਘ, ਗਿਆਨੀ ਗੁਰਜਿੰਦਰ ਸਿੰਘ, ਮਹਿਲਪੁਰ, ਭਾਈ ਸਵਿੰਦਰ ਸਿੰਘ ਬਾਸਰਪੁਰ, ਜਥੇਦਾਰ ਬਾਬਾ ਬੋਹੜ ਸਿੰਘ, ਗਿਆਨੀ ਗੁਰਪਾਸ਼ ਸਿੰਘ, ਭਾਈ ਗੁਰਮੀਤ ਸਿੰਘ ਮੁਕਤਸਰ ਸਾਹਿਬ, ਸਰਪੰਚ ਅਮਰ ਸਿੰਘ ਫਿਰੋਜ਼ਪੁਰ, ਭਾਈ ਗੁਰਪ੍ਰੀਤ ਸਿੰਘ ਬੈਂਸ ਕਨੇਡਾ, ਭਾਈ ਰਣਜੀਤ ਸਿੰਘ ਸੰਗੋਜਲਾ, ਮਹੰਤ ਸੁਖਦੇਵ ਸਿੰਘ, ਭਾਈ ਚਮਕੌਰ ਸਿੰਘ, ਗਿਆਨੀ ਬਲਕਾਰ ਸਿੰਘ ਗੁਰਾਇਆ, ਗਿਆਨੀ ਹਰਪ੍ਰੀਤ ਸਿੰਘ ਵੈਦ, ਭਾਈ ਜੁਝਾਰ ਸਿੰਘ, ਅੰਮ੍ਰਿਤਪਾਲ ਸਿੰਘ ਜਲੰਧਰ, ਸਾਬਕਾ ਕੈਬਨਿਟ ਮੰਤਰੀ ਮਹਿੰਦਰ ਸਿੰਘ ਕੇਪੀ, ਸੇਵਾ ਮੁਕਤ ਐੱਸਐੱਸਪੀ ਰਜਿੰਦਰ ਸਿੰਘ, ਜਥੇਦਾਰ ਮਨੋਹਰ ਸਿੰਘ ਸਰਮਸਤਪੁਰ, ਸਾਬਕਾ ਸਰਪੰਚ ਦਲਜੀਤ ਸਿੰਘ, ਸਰਪੰਚ ਬੂਟਾ ਸਿੰਘ, ਜਥੇਦਾਰ ਗੁਰਦੀਪ ਸਿੰਘ ਬਾਹੀਆ, ਅਮਰਜੀਤ ਸਿੰਘ ਕੰਗ, ਕੁਲਵੀਰ ਸਿੰਘ ਕੰਗ, ਬਲਜੀਤ ਸਿੰਘ ਕੰਗ, ਗੁਰਦੇਵ ਸਿੰਘ ਦੇਬੀ, ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਬਾਬਾ ਜੀਵਾ ਸਿੰਘ ਵੱਲੋਂ ਆਏ ਹੋਏ ਸੰਤ ਮਹਾਂਪੁਰਸ਼ਾਂ ਅਤੇ ਆਗੂਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਨਤਾ ਹਸਪਤਾਲ ਜਲੰਧਰ ਵਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੌਰਾਨ ਮੰਚ ਸੰਚਾਲਨ ਦੀਆਂ ਸੇਵਾਵਾਂ ਭਾਈ ਗੁਰਵਿੰਦਰ ਸਿੰਘ ਵੱਲੋਂ ਬਾਖੂਬੀ ਨਿਭਾਈਆਂ ਗਈਆਂ।