ਖਾਲਸਾ ਮਾਰਚ ’ਚ ਸ਼ਹਿਰ ਦੀਆਂ ਵੱਖ-ਵੱਖ ਪ੍ਰਬੰਧਕ ਕਮੇਟੀਆਂ ਹੋਣਗੀਆਂ ਸ਼ਾਮਲ
- ਸੰਪਰਕ ਮੁਹਿੰਮ ਤੇ
Publish Date: Sun, 05 Apr 2026 10:54 PM (IST)
Updated Date: Sun, 05 Apr 2026 10:58 PM (IST)

- ਸੰਪਰਕ ਮੁਹਿੰਮ ਤੇ ਬੈਠਕਾਂ ਦੌਰਾਨ ਕੀਤਾ ਫ਼ੈਸਲਾ ਜ.ਸ., ਜਲੰਧਰ : ਖਾਲਸਾ ਸਾਜਨਾ ਦਿਵਸ ਨੂੰ ਲੈ ਕੇ 13 ਅਪ੍ਰੈਲ ਨੂੰ ਸ਼ਹਿਰ ਵਿਚ ਕੱਢੇ ਜਾ ਰਹੇ ਖਾਲਸਾ ਮਾਰਚ ’ਚ ਜ਼ਿਲ੍ਹੇ ਭਰ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਅਤੇ ਸੰਗਤ ਸ਼ਾਮਲ ਹੋਵੇਗੀ। ਇਹ ਫ਼ੈਸਲਾ ਜ਼ਿਲ੍ਹੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੇ ਖਾਲਸਾ ਮਾਰਚ ਨੂੰ ਲੈ ਕੇ ਚੱਲ ਰਹੇ ਸੰਪਰਕ ਮੁਹਿੰਮ ਅਤੇ ਬੈਠਕਾਂ ਦੌਰਾਨ ਕੀਤਾ। ਇਹ ਖਾਲਸਾ ਮਾਰਚ 13 ਅਪ੍ਰੈਲ ਨੂੰ ਗੁਰਦੁਆਰਾ ਨੌਂਵੀ ਪਾਤਸ਼ਾਹੀ ਦੁਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਤੋਂ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਸ ਮਾਰਚ ਨੂੰ ਲੈ ਕੇ ਜ਼ਿਲ੍ਹੇ ਭਰ ਦੀ ਸੰਗਤ ਵਿਚ ਭਾਰੀ ਉਤਸ਼ਾਹ ਹੈ। ਇਸ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜ਼ਾਂ ਵਿਚ ਜ਼ਿਲ੍ਹੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਮੀਟਿੰਗ ਹੋਵੇਗੀ। ਜਿਸ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਨੌਂ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਲਗੀਧਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਲਬਾਗ ਨਗਰ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਸ਼ਾਮਲ ਹੋਏ। ਖਾਲਸਾ ਮਾਰਚ ਦੇ ਪ੍ਰਬੰਧਕ ਅਤੇ ਸਿੱਖ ਤਾਲਮੇਲ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੱਢਾ, ਕੰਵਲਜੀਤ ਸਿੰਘ ਓਬਰਾਏ, ਹਰਪ੍ਰੀਤ ਸਿੰਘ ਨੀਟੂ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਕਾਲੀਆ ਕਾਲੋਨੀ, ਤੇਜਿੰਦਰ ਸਿੰਘ ਪਰਦੇਸੀ ਅਤੇ ਪਰਮਪ੍ਰੀਤ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਕਮਲਜੀਤ ਸਿੰਘ ਭਾਟੀਆ ਅਤੇ ਇੰਦਰਬੀਰ ਸਿੰਘ ਲੱਕੀ ਸਮੇਤ ਪਤਵੰਤੇ ਵਿਅਕਤੀ ਖਾਸ ਤੌਰ ’ਤੇ ਸ਼ਾਮਲ ਹੋਏ। ਇਸੇ ਤਰ੍ਹਾਂ ਮੀਟਿੰਗ ’ਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਵਿਚ ਅਮਰਜੀਤ ਸਿੰਘ ਧਮੀਜਾ, ਸ਼ੇਰ ਸਿੰਘ, ਬਲਵਿੰਦਰ ਸਿੰਘ ਗ੍ਰੀਨਲੈਂਡ, ਜਸਬੀਰ ਸਿੰਘ, ਅਮਰਜੀਤ ਸਿੰਘ ਭਾਟੀਆ, ਨਵਨੀਤ ਸਿੰਘ, ਨਰਿੰਦਰ ਸਿੰਘ ਚੀਮਾ, ਜਤਿੰਦਰ ਸਿੰਘ ਬਾਂਸਲ, ਜਸਵਿੰਦਰ ਸਿੰਘ, ਸਤੀਸ਼ ਕੁਮਾਰ, ਅਸ਼ਵਨੀ ਕੁਮਾਰ, ਗੁਰਬਖਸ਼ ਸਿੰਘ, ਅਮ੍ਰਿਤਪਾਲ ਸਿੰਘ ਅਤੇ ਮਨਮਿੰਦਰ ਭਾਟੀਆ ਸ਼ਾਮਲ ਰਹੇ। ਇਸੇ ਤਰ੍ਹਾਂ ਗੁਰਦੁਆਰਾ ਦਿਲਬਾਗ ਨਗਰ ਤੋਂ ਮਾਸਟਰ ਜੋਗਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਨਰਿੰਦਰ ਸਿੰਘ, ਬਸਤੀ ਨੌਂ ਗੁਰਦੁਆਰਾ ਤੋਂ ਸਰਨਜੀਤ ਸਿੰਘ, ਗੁਲਜ਼ਾਰ ਸਿੰਘ, ਗੁਰਦੁਆਰਾ ਕਲਗੀਧਰ ਬਸਤੀ ਨੌਂ ਤੋਂ ਰਾਜਵੰਤ ਸਿੰਘ ਅਤੇ ਕਮਲਜੀਤ ਸਿੰਘ ਸੈਂਬੀ ਨੇ ਸ਼ਾਮਲ ਹੋਏ। ਇਸ ਦੌਰਾਨ ਹਰਪਾਲ ਸਿੰਘ ਚੱਢਾ ਅਤੇ ਕੰਵਲਜੀਤ ਸਿੰਘ ਓਬਰਾਏ ਨੇ ਕਿਹਾ ਕਿ ਸੰਗਤ ਦੇ ਸੱਦੇ ’ਤੇ ਖਾਲਸਾ ਮਾਰਚ ਦਾ ਰੂਟ ਬਸਤੀ ਨੌਂ ਤੋਂ ਹੋ ਕੇ ਬਸਤੀ ਗੁਜ਼ਾਂ ਅਤੇ ਦਿਲਬਾਗ ਨਗਰ ਗੁਰਦੁਆਰੇ ਦੇ ਨੇੜੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਨੂੰ ਲੈ ਕੇ ਸਿਰਫ ਜਲੰਧਰ ਹੀ ਨਹੀਂ, ਬਲਕਿ ਆਸ-ਪਾਸ ਦੇ ਜ਼ਿਲਿ੍ਹਆਂ ਤੋਂ ਵੀ ਸੰਗਤ ਦੇ ਸ਼ਾਮਲ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨੇ ਖਾਲਸਾ ਮਾਰਚ ’ਚ ਹਰ ਸੰਭਵ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਕਮਲਜੀਤ ਸਿੰਘ, ਮਲਕੀਤ ਸਿੰਘ ਮੁਲਤਾਨੀ, ਕੁਲਵਿੰਦਰ ਸਿੰਘ, ਹਰਜਿੰਦਰ ਸਿੰਘ ਸਮੇਤ ਹੋਰ ਮੈਂਬਰ ਮੌਜੂਦ ਸਨ।