ਅਕਾਲ ਅਕੈਡਮੀ ਦਾ ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
Publish Date: Sat, 18 Apr 2026 08:07 PM (IST)
Updated Date: Sat, 18 Apr 2026 08:09 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
ਸ਼ਾਹਕੋਟ : ਅਕਾਲ ਅਕੈਡਮੀ ਕਾਕੜਾ ਕਲਾਂ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਜਿਸ ਵਿਚ ਸਕੂਲ ਦੇ ਸਾਰੇ ਵਿਦਿਆਰਥੀ ਵਧੀਆ ਨੰਬਰ ਪ੍ਰਾਪਤ ਕਰ ਕੇ ਪਾਸ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੰਤੋਸ਼ ਗੌਤਮ ਨੇ ਦੱਸਿਆ ਕਿ ਅਸ਼ਮੀਤ ਸਿੰਘ ਨੇ 91.8 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਕਰਮਨਪ੍ਰੀਤ ਕੌਰ ਨੇ 90 ਫ਼ੀਸਦੀ ਨੰਬਰਾਂ ਨਾਲ ਦੂਜਾ, ਜਦੋਂਕਿ ਜਪਜੀਤ ਸਿੰਘ 88.8 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਤੀਜੇ ਸਥਾਨ ’ਤੇ ਰਿਹਾ। ਇਸ ਮੌਕੇ ਪ੍ਰਿੰਸੀਪਲ ਨੇ ਸਮੂਹ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਅਧਿਆਪਕਾਂ ਦੀ ਸਖ਼ਤ ਮਿਹਨਤ ਤੇ ਬੱਚਿਆਂ ਦੀ ਲਗਨ ਦਾ ਸਿੱਟਾ ਹੈ। ਉਨ੍ਹਾਂ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਵਿਦਿਆਰਥੀ ਇਸੇ ਤਰ੍ਹਾਂ ਅਕਾਦਮਿਕ ਖੇਤਰ ਵਿੱਚ ਸਕੂਲ ਦਾ ਨਾਂ ਰੋਸ਼ਨ ਕਰਦੇ ਰਹਿਣਗੇ। ਕਲਗੀਧਰ ਟਰੱਸਟ ਦੀ ਮੈਨੇਜਮੈਂਟ ਵੱਲੋਂ ਵੀ ਹੋਣਹਾਰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਗਈ।