ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਅਜੇ ਸਿੰਘ ਨਾਗੀ, ਪੰਜਾਬੀ
Publish Date: Sat, 18 Apr 2026 08:28 PM (IST)
Updated Date: Sat, 18 Apr 2026 08:30 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਹਿਸੀਲ ਕੰਪਲੈਕਸ ਫਿਲੌਰ ਵਿਖੇ ਧਾਰਮਿਕ ਸਮਾਗਮ ਦੀਪਕ ਭਾਟੀਆ, (ਪੀਸੀਐੱਸ) ਸਬ ਡਵੀਜ਼ਨਲ ਮੈਜਿਸਟ੍ਰੇਟ ਤੇ ਤਹਿਸੀਲ ਕੰਪਲੈਕਸ ਦੇ ਸਮੂਹ ਸਟਾਫ ਵੱਲੋਂ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਮੌਕੇ ਵਿਸ਼ੇਸ਼ ਸ਼ਖ਼ਸੀਅਤਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਅੰਮ੍ਰਿਤਵੀਰ ਸਿੰਘ ਤਹਿਸੀਲਦਾਰ ਫਿਲੌਰ, ਕੁਲਵਿੰਦਰ ਸਿੰਘ ਨਾਇਬ ਤਹਿਸੀਲਦਾਰ ਫਿਲੌਰ, ਗੁਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਗੁਰਾਇਆ, ਗੁਰਦੀਪ ਲਾਲ ਨਾਇਬ ਤਹਸੀਲਦਾਰ ਨੂਰਮਹਿਲ, ਸੰਦੀਪ ਕੁਮਾਰ ਕਾਨੂੰਨਗੋ, ਡਾ. ਕੁਲਦੀਪ ਰਾਏ, ਬਾਬਾ ਸਰੂਪ ਸਿੰਘ ਬੱਛੋਵਾਲ, ਪ੍ਰਦੀਪ ਰੀਡਰ ਐੱਸਡੀਐੱਮ ਦਫ਼ਤਰ ਫਿਲੌਰ ਤੇ ਇਲਾਕੇ ਭਾਰ ਦੀਆਂ ਵਿਸ਼ੇਸ਼ ਸ਼ਖ਼ਸੀਅਤਾਂ ਤੇ ਸੰਗਤਾਂ ਭਾਰੀ ਗਿਣਤੀ ਵਿੱਚ ਸ਼ਾਮਲ ਸਨ।