ਮੰਡੀਆਂ ’ਚ ਕਿਸਾਨਾਂ ਦੀ ਖੱਜਲ਼-ਖੁਆਰੀ ਤੁਰੰਤ ਬੰਦ ਹੋਵੇ : ਖਹਿਰਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Sat, 18 Apr 2026 09:16 PM (IST)
Updated Date: Sat, 18 Apr 2026 09:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰਾਇਆ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਫਿਲੌਰ ਤੋਂ ਹਲਕਾ ਇੰਚਾਰਜ ਬਲਦੇਵ ਸਿੰਘ ਖਹਿਰਾ ਵੱਲੋਂ ਫਿਲੌਰ ਦੇ ਸ਼ਹਿਰ ਗੁਰਾਇਆ ਦੀ ਅਨਾਜ ਮੰਡੀ ਦਾ ਦੌਰਾ ਕਰ ਕੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਜ਼ਰੂਰੀ ਪ੍ਰਬੰਧਾਂ ਦੀ ਅਣਹੋਂਦ ਤੇ ਬਾਰਦਾਨੇ ਦੀ ਕਮੀ ਕਾਰਨ ਕਿਸਾਨ, ਮਜ਼ਦੂਰ ਤੇ ਆੜ੍ਹਤੀ ਸਭ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਮ ਲੋਕਾਂ ਤੋਂ ਬਿਲਕੁੱਲ ਟੁੱਟ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਆਉਂਦੇ ਇੱਕ-ਦੋ ਦਿਨਾਂ ਵਿੱਚ ਨਾ ਹੋਇਆ ਤਾਂ ਸ਼੍ਰੋਮਣੀ ਅਕਾਲੀ ਦਲ, ਸਰਕਾਰ ਦੇ ਵਿਰੁੱਧ ਜ਼ਿਲ੍ਹਾ ਪੱਧਰੀ ਧਰਨੇ ਲਾ ਕੇ ਸਰਕਾਰ ਦਾ ਘਿਰਾਓ ਕਰੇਗਾ। ਇਸ ਮੌਕੇ ਬਲਦੇਵ ਸਿੰਘ ਖਹਿਰਾ ਦੇ ਨਾਲ਼ ਹਰਜਿੰਦਰ ਸਿੰਘ ਲੱਲੀਆਂ, ਜਸਬੀਰ ਸਿੰਘ ਰੁੜਕਾ, ਕੁਲਵਿੰਦਰ ਸਿੰਘ ਸੰਧੂ , ਹਰਵਿੰਦਰ ਸਿੰਘ, ਸੁਰਿੰਦਰ ਘਟੋੜਾ, ਮਨਜੀਤ ਸਿੰਘ, ਦਲਵੀਰ ਨੰਬਰਦਾਰ ਤੇ ਹਲਕੇ ਦੇ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।