ਐੱਮਪੀ ਕੰਗਨਾ ਰਣੌਤ ਵੱਲੋਂ ਵਾਤਾਵਰਣ ਪ੍ਰੇਮੀ ਅਮਰ ਸ਼ਰੀਵਾਸਤਵ ਦਾ ਸਨਮਾਨ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Sat, 02 May 2026 07:12 PM (IST)
Updated Date: Sun, 03 May 2026 04:15 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ: ਵਾਤਾਵਰਣ ਸੁਰੱਖਿਆ ਦੇ ਖੇਤਰ ’ਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਨੌਜਵਾਨ ਸਮਾਜ-ਸੇਵਕ ਅਮਰ ਸ਼੍ਰੀਵਾਸਤਵ ਨੂੰ ਇਕ ਸਮਾਰੋਹ ਦੌਰਾਨ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਇਹ ਸਨਮਾਨ ਉਨ੍ਹਾਂ ਨੂੰ ਦਿੱਲੀ ’ਚ ਆਯੋਜਿਤ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ’ਚ ਬਾਲੀਵੁੱਡ ਅਦਾਕਾਰਾ ਤੇ ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਪ੍ਰਦਾਨ ਕੀਤਾ ਗਿਆ। ਅਮਰ ਸ਼੍ਰੀਵਾਸਤਵ ਪਿਛਲੇ ਕਈ ਸਾਲਾਂ ਤੋਂ ਵਾਤਾਵਰਣ ਸੁਰੱਖਿਆ, ਸਫਾਈ ਮੁਹਿੰਮਾਂ ਤੇ ਹਰੇ-ਭਰੇ ਉਪਰਾਲਿਆਂ ਰਾਹੀਂ ਸਮਾਜ ’ਚ ਜਾਗਰੂਕਤਾ ਫੈਲਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਵੱਖ-ਵੱਖ ਰਾਜ ਸਰਕਾਰਾਂ ਤੇ ਸੰਸਥਾਵਾਂ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸਮਾਰੋਹ ਦੌਰਾਨ ਕੰਗਨਾ ਰਣੌਤ ਨੇ ਅਮਰ ਸ਼ਰੀਵਾਸਤਵ ਦੇ ਕੰਮਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜੇਹੇ ਨੌਜਵਾਨ ਦੇਸ਼ ਲਈ ਪ੍ਰੇਰਣਾ ਹਨ ਤੇ ਉਨ੍ਹਾਂ ਦੇ ਯਤਨਾਂ ਨਾਲ ਸਮਾਜ ’ਚ ਸਾਕਾਰਾਤਮਕ ਬਦਲਾਅ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਸੁਰੱਖਿਆ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਤੇ ਅਮਰ ਵਰਗੇ ਨੌਜਵਾਨਾਂ ਦਾ ਯੋਗਦਾਨ ਕਾਬਿਲ-ਏ-ਤਾਰੀਫ਼ ਹੈ। ਇਸ ਮੌਕੇ ਅਮਰ ਸ਼ਰੀਵਾਸਤਵ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਪ੍ਰੇਰਣਾ ਦਾ ਸਰੋਤ ਹੈ ਤੇ ਉਹ ਭਵਿੱਖ ’ਚ ਵੀ ਵਾਤਾਵਰਣ ਸੁਰੱਖਿਆ ਲਈ ਲਗਾਤਾਰ ਕੰਮ ਕਰਦੇ ਰਹਿਣਗੇ। ਉਨ੍ਹਾਂ ਨੇ ਇਸ ਸਨਮਾਨ ਲਈ ਆਯੋਜਕਾਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ’ਚ ਦੇਸ਼ ਭਰ ਤੋਂ ਆਏ ਕਈ ਮਾਣਯੋਗ ਵਿਅਕਤੀ ਤੇ ਸਮਾਜ-ਸੇਵੀ ਵੀ ਹਾਜ਼ਰ ਰਹੇ। ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ’ਚ ਉੱਤਮ ਕੰਮ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।