ਦਰਸ਼ਨ ਅਕੈਡਮੀ ’ਚ ਕਰਵਾਈਆਂ ਵੱਖ-ਵੱਖ ਸਰਗਰਮੀਆਂ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Sat, 02 May 2026 07:15 PM (IST)
Updated Date: Sun, 03 May 2026 04:15 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਦਰਸ਼ਨ ਅਕੈਡਮੀ, ਜਲੰਧਰ ’ਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ’ਚ ਰੱਖਦਿਆਂ ਵੱਖ-ਵੱਖ ਗਤੀਵਿਧੀਆਂ ਤੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬੀ ਡੈਕਲਾਮੇਸ਼ਨ ਮੁਕਾਬਲੇ ਦੇ ਨਾਲ-ਨਾਲ ਕਈ ਹੋਰ ਖੇਡਾਂ ਤੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਗਏ। ਪੰਜਾਬੀ ਡੈਕਲਾਮੇਸ਼ਨ ਮੁਕਾਬਲੇ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਆਪਣੀ ਬੋਲਚਾਲ ਦੀ ਕਲਾ, ਆਤਮ-ਵਿਸ਼ਵਾਸ ਤੇ ਵਿਚਾਰ ਪ੍ਰਗਟਾਉਣ ਦੀ ਸਮਰੱਥਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਸਮਾਜਿਕ ਤੇ ਸੱਭਿਆਚਾਰਕ ਵਿਸ਼ਿਆਂ ’ਤੇ ਆਪਣੇ ਵਿਚਾਰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਇਸ ਦੇ ਨਾਲ ਹੀ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਗਏ, ਜਿਵੇਂ ਕਿ ਸਪੈਲ ਬੀ, ਬਾਸਕਿਟਬਾਲ ਤੇ ਹੋਰ ਟੀਮ ਖੇਡਾਂ, ਜਿਨ੍ਹਾਂ ’ਚ ਵਿਦਿਆਰਥੀਆਂ ਨੇ ਜੋਸ਼ ਤੇ ਖੇਡ ਭਾਵਨਾ ਨਾਲ ਹਿੱਸਾ ਲਿਆ। ਇਹ ਗਤੀਵਿਧੀਆਂ ਵਿਦਿਆਰਥੀਆਂ ’ਚ ਟੀਮ ਵਰਕ, ਅਨੁਸ਼ਾਸਨ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਵਧਾਉਣ ’ਚ ਸਹਾਇਕ ਸਾਬਤ ਹੋਈਆਂ। ਸਕੂਲ ਦੇ ਪ੍ਰਿੰਸੀਪਲ ਨੇ ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਲੁਕਵੀਂ ਪ੍ਰਤਿਭਾ ਨੂੰ ਉਜਾਗਰ ਕਰਨ ਦਾ ਵਧੀਆ ਮਾਧਿਅਮ ਹਨ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਅੱਗੇ ਵੀ ਅਜਿਹੀਆਂ ਗਤੀਵਿਧੀਆਂ ’ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਅੰਤ ’ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਤੇ ਸਾਰੇ ਭਾਗੀਦਾਰਾਂ ਦੀ ਪ੍ਰਸ਼ੰਸਾ ਕੀਤੀ ਗਈ।