ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ 5 ਨੂੰ
ਸਮਾਗਮ ਦੀਆਂ ਤਿਆਰੀਆਂ ਜ਼ੋਰਾਂ’ਤੇ
Publish Date: Sat, 02 May 2026 07:21 PM (IST)
Updated Date: Sun, 03 May 2026 04:15 AM (IST)

ਸਮਾਗਮ ਦੀਆਂ ਤਿਆਰੀਆਂ ਜ਼ੋਰਾਂ’ਤੇ : ਕਿਸ਼ਨਪੁਰਾ ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਭਾਈ ਲਾਲੋ ਜੀ ਸੁਸਾਇਟੀ ਤੇ ਸਮੂਹ ਰਾਮਗੜ੍ਹੀਆ ਬਰਾਦਰੀ ਪੰਜਾਬ ਵੱਲੋਂ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ 5 ਮਈ ਦਿਨ ਮੰਗਲਵਾਰ ਨੂੰ ਸ਼ਾਮ 7 ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਭਾਈ ਲਾਲੋ ਜੀ, ਰਾਮਗੜ੍ਹੀਆ ਸਕੂਲ, ਹੁਸ਼ਿਆਰਪੁਰ ਰੋਡ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਪ੍ਰਬੰਧਕਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆ ਅਮਰਜੀਤ ਸਿੰਘ ਕਿਸ਼ਨਪੁਰਾ ਨੇ ਦੱਸਿਆ ਕਿ ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਲਈ ਸਮੂਹ ਸੰਗਤਾਂ ’ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ’ਚ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਾਉਣਗੇ ਤੇ ਪ੍ਰਸਿੱਧ ਵਿਦਵਾਨ ਤੇ ਇਤਿਹਾਸਕਾਰ, ਸਿੱਖ ਇਤਿਹਾਸ ਬਾਰੇ ਵਿਚਾਰਾਂ ਦੀ ਸਾਂਝ ਪਾਉਣਗੇ, ਜਿਨ੍ਹਾਂ ’ਚ ਡਾ. ਗੁਰਪ੍ਰੀਤ ਸਿੰਘ ਜੀ ਉਦੋਕੇ ਮਹਾਨ ਸਿੱਖ ਚਿੰਤਕ ਤੇ ਇਤਿਹਾਸਕਾਰ, ਭਗਵਾਨ ਸਿੰਘ ਜੌਹਲ, ਭਾਈ ਬ੍ਰਹਮਜੋਤ ਸਿੰਘ ਤੇ ਭਾਈ ਅਵਤਾਰ ਸਿੰਘ ਵਿਸ਼ੇਸ਼ ਤੌਰ ’ਤੇ ਸੰਗਤਾਂ ਗੁਰੂ ਇਤਿਹਾਸਕ ਨਾਲ ਜੋੜਨਗੇ। ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ 5 ਮਈ ਨੂੰ ਗੁਰਦੁਆਰਾ ਭਾਈ ਲਾਲੋ ਜੀ, ਰਾਮਗੜ੍ਹੀਆ ਸਕੂਲ, ਹੁਸ਼ਿਆਰਪੁਰ ਰੋਡ ਵਿਖੇ ਪਰਿਵਾਰਾਂ ਸਮੇਤ ਇਸ ਸਮਾਗਮ ’ਚ ਹਾਜ਼ਰੀ ਭਰ ਕੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਇਸ ਮੌਕੇ ਉਨ੍ਹਾਂ ਨਾਲ ਗੁਰਜੀਤ ਸਿੰਘ ਮਰਵਾਹਾ, ਹਰਵਿੰਦਰ ਸਿੰਘ, ਤਾਜਬੀਰ ਸਿੰਘ ਬਾਂਸਲ, ਅਰਵਿੰਦਰ ਸਿੰਘ ਬੱਬੂ, ਅਮਰੀਕ ਸਿੰਘ ਵਿਰਦੀ, ਜਰਨੈਲ ਸਿੰਘ ਹਨੀ, ਭੁਪਿੰਦਰ ਸਿੰਘ ਵਿਰਦੀ, ਅਵਤਾਰ ਸਿੰਘ ਸਹਿਬੀ, ਨਿਰਮਲ ਸਿੰਘ, ਹਰਜੀਤ ਸਿੰਘ ਜੰਡੂ ਸਿੰਘਾ, ਲੱਕੀ ਭੋਰਾਕ, ਹਰੇਦਵ ਸਿੰਘ ਦੇਬੀ ਆਦਿ ਵੀ ਹਾਜ਼ਰ ਸਨ।