ਸੈਂਟਰਲ ਟਾਊਨ ਵਿਖੇ ਤੀਸਰੇ ਪਾਤਿਸ਼ਾਹ ਦਾ ਆਗਮਨ ਪੁਰਬ ਸਮਾਗਮ ਅੱਜ
ਅਮਰਜੀਤ ਸਿੰਘ ਵੇਹਗਲ, ਪੰਜਾਬੀ
Publish Date: Sat, 02 May 2026 08:08 PM (IST)
Updated Date: Sun, 03 May 2026 04:17 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਦੇ ਜਨ. ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਦੱਸਿਆ ਕਿ ਸ੍ਰੀ ਗੁਰੂ ਅਮਰਦਾਸ ਜੀ ਦਾ ਆਗਮਨ ਪੁਰਬ ਅੱਜ ਐਤਵਾਰ ਸ਼ਾਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ’ਚ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਕੀਰਤਨ ਦੀ ਹਾਜ਼ਰੀ ਭਰਨਗੇ। ਗਿਆਨੀ ਰਣਜੀਤ ਸਿੰਘ ਤੀਸਰੇ ਪਾਤਿਸ਼ਾਹ ਦਾ ਇਤਿਹਾਸ ਸਰਵਣ ਕਰਵਾਉਣਗੇ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਪ੍ਰਧਾਨ ਚਰਨਜੀਤ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਗੁਰਮਤਿ ਸਮਾਗਮ ਸੋਮਵਾਰ ਰਾਤ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ, ਜਿਸ ’ਚ ਭਾਈ ਛਨਬੀਰ ਸਿੰਘ ਕੀਰਤਨ ਦੀ ਹਾਜ਼ਰੀ ਭਰਨਗੇ।