ਦਿਹਾਤੀ ਪੁਲਿਸ ਦੀ ਰਾਤ ਨੂੰ ਚੈਕਿੰਗ, ਸੁਰੱਖਿਆ ਪ੍ਰਬੰਧਾਂ ਦਾ ਐੱਸਐੱਸਪੀ ਨੇ ਲਿਆ ਜਾਇਜ਼ਾ
- ਸੰਵੇਦਨਸ਼ੀਲ ਇਲਾਕਿਆਂ, ਬੱਸ
Publish Date: Sat, 09 May 2026 11:02 PM (IST)
Updated Date: Sat, 09 May 2026 11:05 PM (IST)

- ਸੰਵੇਦਨਸ਼ੀਲ ਇਲਾਕਿਆਂ, ਬੱਸ ਸਟੈਂਡ ਤੇ ਰੇਲਵੇ ਸਟੇਸ਼ਨਾਂ ’ਤੇ ਵਧਾਈ ਗਈ ਨਿਗਰਾਨੀ, ਸ਼ੱਕੀ ਸਰਗਰਮੀਆਂ ’ਤੇ ਪੁਲਿਸ ਦੀ ਪੈਨੀ ਨਜ਼ਰ ਜਾ.ਸ., ਜਲੰਧਰ : ਜਲੰਧਰ ਦਿਹਾਤੀ ਪੁਲਿਸ ਨੇ ਜ਼ਿਲ੍ਹੇ ’ਚ ਅਮਨ ਕਾਨੂੰਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਟੀਚਾ ਨਾਲ ਰਾਤ ਦੀ ਜਾਂਚ ਅਤੇ ਗਸ਼ਤ ਮੁਹਿੰਮ ਚਲਾਈ ਹੈ। ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਨਾਕੇਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸੀਨੀਅਰ ਸੁਪਰਡੈਂਟ ਆਫ ਪੁਲਿਸ ਹਰਵਿੰਦਰ ਸਿੰਘ ਵਿਰਕ ਨੇ ਖ਼ੁਦ ਰਾਤ ਦੇ ਸਮੇਂ ਵੱਖ-ਵੱਖ ਚੈੱਕ ਪੁਆਇੰਟਾਂ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਸਥਾਨਾਂ ’ਤੇ ਸਖਤ ਨਿਗਰਾਨੀ ਰੱਖਣ, ਗਸ਼ਤ ਵਧਾਉਣ ਅਤੇ ਸ਼ੱਕੀ ਸਰਗਰਮੀਆਂ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਪੁਲਿਸ ਟੀਮਾਂ ਨੂੰ ਜ਼ਿਲ੍ਹੇ ਦੇ ਕਈ ਪ੍ਰਮੁੱਖ ਸਥਾਨਾਂ ’ਤੇ ਤਾਇਨਾਤ ਕੀਤਾ ਗਿਆ ਹੈ, ਜਿੱਥੇ ਦੋਪਹੀਆ ਅਤੇ ਚਾਰਪਹੀਆ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੱਸ ਸਟੈਂਡ, ਰੇਲਵੇ ਸਟੇਸ਼ਨ, ਸੁੰਨਸਾਨ ਇਲਾਕਿਆਂ ਅਤੇ ਹੋਰ ਜਨਤਕ ਸਥਾਨਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਪੁਲਿਸ ਲਗਾਤਾਰ ਗਸ਼ਤ ਅਤੇ ਨਿਗਰਾਨੀ ਰਾਹੀਂ ਅਸਮਾਜਿਕ ਤੱਤਾਂ ’ਤੇ ਨਜ਼ਰ ਰੱਖ ਰਹੀ ਹੈ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਰਾਤ ਦੇ ਸਮੇਂ ਹੋਣ ਵਾਲੀਆਂ ਸਰਗਰਮੀਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਅਪਰਾਧਿਕ ਘਟਨਾ ਨੂੰ ਸਮੇਂ ’ਤੇ ਰੋਕਿਆ ਜਾ ਸਕੇ। ਸਾਰੇ ਥਾਣਾ ਪ੍ਰਧਾਨਾਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਅਲਰਟ ਰਹਿਣ ਅਤੇ ਕਿਸੇ ਵੀ ਸ਼ੱਕੀ ਜਾਣਕਾਰੀ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਲ੍ਹੇ ਦੀਆਂ ਐਮਰਜੈਂਸੀ ਰਿਸਪਾਂਸ ਵਾਹਨ ਟੀਮਾਂ ਵੀ 24 ਘੰਟੇ ਸਰਗਰਮ ਹਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਤੁਰੰਤ ਸਹਾਇਤਾ ਉਪਲਬਧ ਕਰਵਾ ਰਹੀਆਂ ਹਨ। ਪੁਲਿਸ ਨੇ ਲੋਕਾਂ ਤੋਂ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਸਰਗਰਮੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿਓ। ਸਹਾਇਤਾ ਲਈ ਲੋਕ ਹੈਲਪਲਾਈਨ ਨੰਬਰ 112 ’ਤੇ ਸੰਪਰਕ ਕਰ ਸਕਦੇ ਹਨ।