ਪੰਜਾਬ 'ਚੋਂ ਠੇਕਾ ਪ੍ਰਥਾ ਖ਼ਤਮ ਕਰਨ ਦਾ ਫ਼ੈਸਲਾ ਇਤਿਹਾਸਿਕ : ਰਾਜਵਿੰਦਰ ਕੌਰ ਥਿਆੜਾ
ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰ ਤੇ ਹਲਕਾ ਜਲੰਧਰ ਕੈਂਟ ਤੋਂ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ 'ਚੋਂ ਠੇਕਾ ਪ੍ਰਥਾ ਖ਼ਤਮ ਕਰਨ ਅਤੇ 65,000 ਤੋਂ ਵੱਧ ਆਊਟਸੋਰਸ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਦਿਸ਼ਾ ਵਿਚ ਚੁੱਕੇ ਗਏ ਕਦਮ ਦਾ ਜ਼ੋਰਦਾਰ ਸਵਾਗਤ ਕੀਤਾ ਹੈ।
Publish Date: Mon, 01 Jun 2026 07:11 PM (IST)
Updated Date: Mon, 01 Jun 2026 07:14 PM (IST)

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰ ਤੇ ਹਲਕਾ ਜਲੰਧਰ ਕੈਂਟ ਤੋਂ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ 'ਚੋਂ ਠੇਕਾ ਪ੍ਰਥਾ ਖ਼ਤਮ ਕਰਨ ਅਤੇ 65,000 ਤੋਂ ਵੱਧ ਆਊਟਸੋਰਸ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਦਿਸ਼ਾ ਵਿਚ ਚੁੱਕੇ ਗਏ ਕਦਮ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਿਰਫ਼ ਮੁਲਾਜ਼ਮਾਂ ਲਈ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਾਂ ਦੇ ਸੁਰੱਖਿਅਤ ਭਵਿੱਖ ਲਈ ਵੀ ਇਤਿਹਾਸਕ ਸਾਬਤ ਹੋਵੇਗਾ। ਲੰਮੇ ਸਮੇਂ ਤੋਂ ਠੇਕਾ ਪ੍ਰਣਾਲੀ ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਅਸੁਰੱਖਿਆ, ਘੱਟ ਤਨਖਾਹ ਅਤੇ ਸਹੂਲਤਾਂ ਦੀ ਕਮੀ ਵਰਗੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਪੰਜਾਬ ਦੇ ਹਰਮਨ ਪਿਆਰੇ ਲੀਡਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਸੰਨਮਾਨ, ਸਥਿਰਤਾ ਅਤੇ ਸਮਾਜਿਕ ਸੁਰੱਖਿਆ ਦੇਣ ਦਾ ਰਸਤਾ ਸਾਫ਼ ਕਰ ਦਿੱਤਾ ਹੈ। ਰਾਜਵਿੰਦਰ ਥਿਆੜਾ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਹੁਣ ਮੁਲਾਜ਼ਮਾਂ ਦੇ ਬੈਂਕ ਖਾਤਿਆਂ ਵਿਚ ਸਿੱਧੀ ਤਨਖਾਹ, ਪੀ.ਐੱਫ., ਈ.ਐੱਸ.ਆਈ., ਗ੍ਰੈਚੁਟੀ ਅਤੇ ਹੋਰ ਕਾਨੂੰਨੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁਲਾਜ਼ਮ ਪੱਖੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਵਾਅਦਾ ਕਰਦੀ ਹੈ, ਉਸ ਨੂੰ ਜ਼ਮੀਨੀ ਪੱਧਰ 'ਤੇ ਪੂਰਾ ਕਰਕੇ ਦਿਖਾਉਂਦੀ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਕੈਬਨਿਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪ੍ਰਸ਼ਾਸਨਿਕ ਵਿਵਸਥਾ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਮੁਲਾਜ਼ਮਾਂ ਦੇ ਮਨੋਬਲ ਨੂੰ ਮਜ਼ਬੂਤ ਕਰੇਗਾ। ਥਿਆੜਾ ਨੇ ਕਿਹਾ ਕਿ ਇਸ ਫੈਸਲੇ ਉਪਰੰਤ ਹੁਣ ਮੁਲਾਜ਼ਮ ਹੋਰ ਵੀ ਵੱਧ ਸਮਰਪਣ ਭਾਵਨਾ ਨਾਲ ਜਨਤਾ ਦੀ ਸੇਵਾ ਕਰ ਸਕਣਗੇ।