ਕਰਾਈਮ ਰਿਪੋਰਟਰ, ਜਲੰਧਰ : ਬੁੱਧਵਾਰ ਨੂੰ ਪੁਲਿਸ ਨੇ 420 ਲੋਕਾਂ ਦੇ ਟਰੈਫਿਕ ਚਲਾਨ ਕਰਕੇ 8 ਵਾਹਨਾਂ ਨੂੰ ਜ਼ਬਤ ਕੀਤਾ। ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਸਕ ਨਾ ਪਹਿਨਣ 'ਤੇ 354 ਲੋਕਾਂ ਦੇ ਚਲਾਨ ਕਰਕੇ 1.77 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਨ ਤੇ ਕਰੋਨਾ ਵਾਇਰਸ ਦੀ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਹੁਣ ਤਕ ਬਿਨਾਂ ਮਾਸਕ ਤੋਂ ਘਰੋਂ ਬਾਹਰ ਨਿਕਲਣ ਵਾਲੇ 3250 ਲੋਕਾਂ ਨੂੰ 9.70 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾ ਚੁੱਕਾ ਹੈ। ਮਾਸਕ ਨਾ ਪਹਿਨਣ ਵਾਲੇ 3250 ਲੋਕਾਂ ਨੂੰ 9.70 ਲੱਖ ਰੁਪਏ ਦਾ ਜੁਰਮਾਨਾ ਕਰਨ ਤੋਂ ਇਲਾਵਾ ਪੁਲਿਸ ਵੱਲੋਂ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ 7000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਜਨਤਕ ਥਾਵਾਂ 'ਤੇ ਥੁੱਕਣ ਬਦਲੇ 281 ਲੋਕਾਂ ਨੂੰ 30100 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। 29012 ਟਰੈਫਿਕ ਚਲਾਨ ਕਰਕੇ 1886 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ।