ਯੂਨੀਵਰਸਿਟੀ ਕਾਲਜ ਦਾ ਬੀਸੀਏ-1 ਸਮੈਸਟਰ ਦਾ ਨਤੀਜਾ ਸ਼ਾਨਦਾਰ
ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ
Publish Date: Sat, 18 Apr 2026 06:53 PM (IST)
Updated Date: Sat, 18 Apr 2026 06:57 PM (IST)
ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ ਜੰਡਿਆਲਾ ਮੰਜਕੀ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਦੇ ਬੀਸੀਏ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀਆਂ ਨੇ ਆਪਣੀ ਮਿਹਨਤ ਤੇ ਲਗਨ ਸਦਕਾ ਸ਼ਾਨਦਾਰ ਨੰਬਰ ਪ੍ਰਾਪਤ ਕਰ ਕੇ ਕਾਲਜ ਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ। ਕੰਪਿਊਟਰ ਵਿਭਾਗ ਦੇ ਪ੍ਰਦੀਪ ਕੌਰ ਅਤੇ ਮਨਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੀਸੀਏ ਪਹਿਲਾ ਸਮੈਸਟਰ ਦੀ ਜੋਤੀ (8.30 ਐੱਸਜੀਪੀਏ) ਨੇ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਕੁਲਜੀਤ ਸਿੰਘ ਵਿਰਕ (7.39 ਐੱਸਜੀਪੀਏ) ਨੇ ਦੂਸਰਾ ਸਥਾਨ ਅਤੇ ਕੀਰਤੀ (7.26 ਐੱਸਜੀਪੀਏ) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਨੇ ਇਸ ਉਪਲੱਬਧੀ ਤੇ ਵਿਦਿਆਰਥੀਆਂ ਤੇ ਕੰਪਿਊਟਰ ਵਿਭਾਗ ਦੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਅਕਾਦਮਿਕ ਖੇਤਰ ਵਿੱਚ ਲਗਾਤਾਰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਲੋੜਵੰਦ ਤੇ ਮੈਰਿਟ ਸੂਚੀ ਵਿੱਚ ਆਉਣ ਵਾਲੇ ਵਿਦਿਆਰਥੀਆਂ ਲਈ ਵੱਖ-ਵੱਖ ਕਿਸਮ ਦੀ ਸਕਾਲਰਸ਼ਿਪ ਵੀ ਉਪਲੱਬਧ ਕਰਵਾਈ ਜਾਂਦੀ ਹੈ।